ਲੱਖ ਰੁਪਏ ਦੀ ਰਿਸਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ

ਚੰਡੀਗੜ੍ਹ, 27 ਅਕਤੂਬਰ 2022 – ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜ਼ਿਲ੍ਹਾ ਤਰਨਤਾਰਨ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐਨ.ਓ.ਸੀ. ਮੁਹੱਈਆ ਕਰਨ ਦੇ ਇਵਜ਼ ਵਿੱਚ ਇੱਕ ਲੱਖ ਰੁਪਏ ਦੀ ਰਿਸਵਤ ਲਈ ਸੀ ਜੋ ਕਿ ਐਨ.ਓ.ਸੀ. ਨਾ ਦੇਣ ਕਾਰਨ ਉਸਨੇ ਵਾਪਸ ਕਰ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਮੁਲਾਜਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸ ਦੇ ਸਾਬਕਾ MLA ਅਮਿਤ ਵਿਜ ਨੇ ਸੱਤਾ ਧਿਰ ‘ਤੇ ਸਿਆਸੀ ਕਿੜ ਕੱਢਣ ਦਾ ਲਾਇਆ ਦੋਸ਼

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਨੇ ਕੀਤਾ ਡੇਰਾ ਮੁਖੀ ਦੀ ਪੈਰੋਲ ਦਾ ਵਿਰੋਧ