- ਏਜੰਟ ਬ੍ਰਿਜੇਸ਼ ਮਿਸ਼ਰਾ ਦੀ ਕੈਨੇਡਾ ‘ਚ ਦਾਖਲ ਹੋਣ ਸਮੇਂ ਹੋਈ ਗ੍ਰਿਫਤਾਰੀ
- ਬ੍ਰਿਜੇਸ਼ ਮਿਸ਼ਰਾ ਵੱਲੋਂ ਜਾਰੀ ਕੀਤੇ ਗਏ ਜਾਅਲੀ ਐਡਮੀਸ਼ਨ ਲੈਟਰਾਂ ਕਾਰਨ 700 ਵਿਦਿਆਰਥੀ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਨੇ
ਨਵੀਂ ਦਿੱਲੀ, 24 ਜੂਨ 2023: ਕੈਨੇਡਾ ਜਾਨ ਲਈ ਵਿਦਿਆਰਥੀਆਂ ਨੂੰ ਜਾਅਲੀ ਐਡਮੀਸ਼ਨ ਲੈਟਰ ਦੇਣ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਦੋਂ ਉਸ ਦੀ ਗ੍ਰਿਫਤਾਰੀ ਕੀਤੀ ਗਈ।
ਮਿਸ਼ਰਾ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਹੁਣ ਉਸ ਖਿਲਾਫ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚ ਦਾਖਲੇ ਦੇ ਜਾਅਲੀ ਲੈਟਰ ਜਾਰੀ ਕਰਨ ਦੇ ਦੋਸ਼ ਲਗਾਏ ਗਏ ਹਨ। ਬ੍ਰਿਜੇਸ਼ ਮਿਸ਼ਰਾ ਵੱਲੋਂ ਜਾਰੀ ਕੀਤੇ ਜਾਅਲੀ ਦਾਖਲਾ ਪੱਤਰਾਂ ਦੇ ਕਾਰਨ ਹੀ ਅਨੇਕਾਂ ਭਾਰਤੀ ਵਿਦਿਆਰਥੀ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਹਨ।
ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ।
ਬ੍ਰਿਜੇਸ਼ ਮਿਸ਼ਰਾ ਖਿਲਾਫ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਕਾਰਵਾਈ ਕਰਦਿਆਂ ਉਸ ‘ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਜਾਂ ਰੋਕਣ ਲਈ ਦੂਜਿਆਂ ਨੂੰ ਸਲਾਹ ਦੇਣ ਦਾ ਦੋਸ਼ ਲਗਾਇਆ। ਮਿਸ਼ਰਾ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵੇਲੇ ਅਯੋਗ ਪਾਇਆ ਗਿਆ ਸੀ, ਜਿਸ ਕਾਰਨ ਉਸ ਦੀ ਗ੍ਰਿਫਤਾਰੀ ਹੋਈ।