ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲਾ: ਜਲੰਧਰ ਤੋਂ 2 ਹਥਿਆਰ ਸਪਲਾਈ ਕਰਨ ਵਾਲੇ ਕਾਬੂ

ਜਲੰਧਰ, 26 ਅਪ੍ਰੈਲ 2024 – ਅਭਿਨੇਤਾ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਮੁੰਬਈ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ।

ਜਲੰਧਰ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਮੁਲਜ਼ਮ ਅਨੁਜ ਟਰੱਕ ’ਤੇ ਹੈਲਪਰ ਵਜੋਂ ਕੰਮ ਕਰਦਾ ਸੀ। ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖਿਲਾਫ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ‘ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿੱਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ।

ਮੁੱਢਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਵੀਰਵਾਰ ਨੂੰ ਜਲੰਧਰ ਪਹੁੰਚੀ ਸੀ। ਜ਼ਿਲ੍ਹਾ ਪੁਲੀਸ ਨਾਲ ਸੰਪਰਕ ਕਰਨ ’ਤੇ ਟੀਮ ਨੇ ਰਾਤ ਨੂੰ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਅਨੁਸਾਰ ਉਕਤ ਮੁਲਜ਼ਮਾਂ ਨੇ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਦੋ ਪਿਸਤੌਲ ਅਤੇ 38 ਜਿੰਦਾ ਕਾਰਤੂਸ ਮੁਹੱਈਆ ਕਰਵਾਏ ਸਨ। ਦੋਵੇਂ ਦੋਸ਼ੀ ਲਾਰੈਂਸ ਦੇ ਖਾਸ ਗੁਰਗੇ ਹਨ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਵੱਲੋਂ ਹਥਿਆਰਾਂ ਦੀ ਡਲਿਵਰੀ ਤੋਂ ਪਹਿਲਾਂ ਦੋਵਾਂ ਹਥਿਆਰਾਂ ਦੀ ਜਾਂਚ ਕੀਤੀ ਗਈ। ਮੁਲਜ਼ਮਾਂ ਨੇ ਜਲੰਧਰ ਵਿੱਚ ਉਪਰੋਕਤ ਦੋਵੇਂ ਹਥਿਆਰਾਂ ਨਾਲ ਇੱਕ-ਇੱਕ ਗੋਲੀ ਚਲਾਈ ਸੀ। ਉਸ ਕੋਲ ਕੁੱਲ 40 ਟਰੈਂਪਲ ਸਨ। ਦੋ ਗੋਲੀਆਂ ਚਲਾਉਣ ਤੋਂ ਬਾਅਦ ਉਸ ਕੋਲ 38 ਗੋਲੀਆਂ ਰਹਿ ਗਈਆਂ ਸਨ।

ਜਿਸ ਨੂੰ ਮੁਲਜ਼ਮਾਂ ਨੇ ਸਾਗਰ ਪਾਲ ਅਤੇ ਵਿੱਕੀ ਦੇ ਹਵਾਲੇ ਕਰ ਦਿੱਤਾ ਸੀ। ਸਾਗਰ ਪਾਲ ਵੱਲੋਂ ਸਲਮਾਨ ਦੇ ਘਰ ‘ਤੇ 38 ਰਾਉਂਡ ‘ਚੋਂ 5 ਰਾਉਂਡ ਫਾਇਰ ਕੀਤੇ ਗਏ। ਮੁੰਬਈ ਕ੍ਰਾਈਮ ਬ੍ਰਾਂਚ ਨੇ ਤਾਪੀ ਨਦੀ ਤੋਂ 17 ਰੌਂਦ ਬਰਾਮਦ ਕੀਤੇ ਹਨ। ਜਦਕਿ 16 ਰੌਂਦ ਮਿਸਿੰਗ ਹਨ। ਪੁਲਿਸ ਉਕਤ ਟਰਾਲੇ ਦੀ ਭਾਲ ‘ਚ ਲੱਗੀ ਹੋਈ ਹੈ। ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 29 ਅਪ੍ਰੈਲ ਤੱਕ ਪੁਲਿਸ ਰਿਮਾਂਡ ‘ਤੇ ਰੱਖਿਆ ਗਿਆ ਹੈ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਪੁਲਸ ਨਾਲ ਸੰਪਰਕ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰੀ ਨੇ ਕੋਈ ਬਿਆਨ ਨਹੀਂ ਦਿੱਤਾ ਹੈ ਕਿਉਂਕਿ ਮੁੰਬਈ ਪੁਲਿਸ ਨਾਲ ਸਬੰਧਤ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਗਰ ਪਹਿਲਾਂ ਜਲੰਧਰ ਵਿੱਚ ਹੀ ਸੀ। ਜਲੰਧਰ ‘ਚ ਹੀ ਉਹ ਕਿਸੇ ਤੀਜੇ ਵਿਅਕਤੀ ਰਾਹੀਂ ਲਾਰੈਂਸ ਗੈਂਗ ਦੇ ਸੰਪਰਕ ‘ਚ ਆਇਆ ਸੀ। ਇਸ ਲਈ ਮੁੰਬਈ ਪੁਲਸ ਇਸ ਮਾਮਲੇ ‘ਚ ਜਲੰਧਰ ਤੋਂ ਜਾਣਕਾਰੀ ਇਕੱਠੀ ਕਰ ਰਹੀ ਸੀ। ਹੁਣ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਪਹਿਲਾਂ ਮਹਾਰਾਸ਼ਟਰ ਪੁਲਿਸ ਦੇ ਕਰਮਚਾਰੀ ਹਮੇਸ਼ਾਂ ਸਲਮਾਨ ਦੇ ਨਾਲ ਰਹਿੰਦੇ ਸਨ, ਪਰ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਘੇਰੇ ‘ਚ 11 ਸਿਪਾਹੀ ਹਰ ਸਮੇਂ ਸਲਮਾਨ ਦੇ ਨਾਲ ਰਹਿੰਦੇ ਹਨ, ਜਿਨ੍ਹਾਂ ‘ਚ ਇਕ-ਦੋ ਕਮਾਂਡੋ ਅਤੇ 2 ਪੀ.ਐੱਸ.ਓ. ਸਲਮਾਨ ਦੀ ਗੱਡੀ ਦੇ ਅੱਗੇ ਅਤੇ ਪਿੱਛੇ ਹਮੇਸ਼ਾ ਦੋ ਗੱਡੀਆਂ ਹੁੰਦੀਆਂ ਹਨ। ਇਸ ਦੇ ਨਾਲ ਹੀ ਸਲਮਾਨ ਦੀ ਕਾਰ ਵੀ ਪੂਰੀ ਤਰ੍ਹਾਂ ਨਾਲ ਬੁਲੇਟਪਰੂਫ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IPL ਵਿੱਚ ਅੱਜ ਕੋਲਕਾਤਾ ਅਤੇ ਪੰਜਾਬ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਬਿਹਾਰ: ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਘਰ ਨੂੰ ਲੱਗੀ ਅੱਗ, ਸਿਲੰਡਰ ਫਟਿਆ, ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ