ਦੋ ਭਰਾਵਾਂ ਵੱਲੋਂ ਬਿਆਸ ਦਰਿਆ ‘ਚ ਛਾਲ ਮਾਰ ਕੇ ਖ਼ੁ+ਦਕੁ+ਸ਼ੀ ਕਰਨ ਦਾ ਮਾਮਲਾ, ਇਕ ਦੀ ਲਾ+ਸ਼ ਮਿਲਦਿਆਂ ਹੀ SHO ਨਵਦੀਪ ਸਮੇਤ 3 ‘ਤੇ FIR

  • ਬਿਆਸ ਦਰਿਆ ‘ਚੋਂ ਛੋਟੇ ਭਰਾ ਜਸ਼ਨਦੀਪ ਦੀ ਮਿਲੀ ਹੈ ਲਾ+ਸ਼

ਜਲੰਧਰ, 3 ਸਤੰਬਰ 2023 – ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ ਥਾਣਾ ਡਵੀਜ਼ਨ ਨੰਬਰ 1, ਜਲੰਧਰ ਵਿਖੇ ਤਸ਼ੱਦਦ ਅਤੇ ਜ਼ਲੀਲ ਹੋਣ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ। ਦੋਵਾਂ ਵਿੱਚੋਂ ਜਸ਼ਨਦੀਪ ਦੀ ਲਾਸ਼ ਬਰਾਮਦ ਹੋ ਗਈ ਹੈ ਅਤੇ ਉਸ ਦੀ ਪਛਾਣ ਵੀ ਹੋ ਗਈ ਹੈ। ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਤਤਕਾਲੀ ਇੰਚਾਰਜ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਦੇ ਤਹਿਤ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਧਾਰਾ 506 ਦੇ ਤਹਿਤ ਥਾਣਾ ਸਦਰ ਅਤੇ ਪੁਲਿਸ ਨਿਯਮ 34 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਤੇ ਦੋਸ਼ ਹਨ ਕਿ ਇਨ੍ਹਾਂ ਤਿੰਨਾਂ ਨੇ ਥਾਣੇ ਵਿੱਚ ਮਾਨਵਜੀਤ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਵੀ ਲਾਹ ਦਿੱਤੀ। ਉਧਰ, ਪਰਿਵਾਰ ਨੇ ਮੰਗ ਕੀਤੀ ਕਿ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਐੱਸਐੱਚਓ ਨਵਦੀਪ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਜਾਵੇ।

ਜਸ਼ਨਦੀਪ ਦੀ ਲਾਸ਼ ਬਿਆਸ ਦਰਿਆ ਦੇ ਵਹਾਅ ਨਾਲ ਖੇਤਾਂ ਵਿੱਚ ਪਹੁੰਚ ਗਈ ਸੀ। ਪਿੰਡ ਦਾ ਕਿਸਾਨ ਅੱਜ ਪਾਣੀ ਘਟਣ ਤੋਂ ਬਾਅਦ ਖੇਤ ਨੂੰ ਗਿਆ। ਜਦੋਂ ਉਹ ਆਪਣੇ ਖੇਤ ਦੇ ਕਿਨਾਰਿਆਂ ਨੂੰ ਠੀਕ ਕਰ ਰਿਹਾ ਸੀ। ਇਸ ਦੌਰਾਨ ਇੱਕ ਹੱਥ ਤੇ ਕੜਾ ਨਜ਼ਰ ਆਇਆ। ਇਸ ਤੋਂ ਬਾਅਦ ਜਦੋਂ ਉਸ ਨੇ ਘਾਹ ਨੂੰ ਅੱਗੇ-ਪਿੱਛੇ ਕੀਤਾ ਤਾਂ ਉਸ ਦੇ ਪੈਰਾਂ ਵਿਚ ਪਾਈ ਜੁੱਤੀ ਵੀ ਨਜ਼ਰ ਆਈ। ਕਿਸਾਨ ਨੇ ਹੋਰ ਲੋਕਾਂ ਨੂੰ ਨਾਲ ਲੈ ਕੇ ਲਾਸ਼ ਦਿਖਾਈ ਅਤੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਲਾਸ਼ ਨੂੰ ਦੇਖਣ ਲਈ ਰਵਾਨਾ ਹੋ ਗਏ। ਪਿੰਡ ਵਾਸੀਆਂ ਨੇ ਲਾਸ਼ ਸਬੰਧੀ ਸਥਾਨਕ ਪੁਲਿਸ ਥਾਣੇ ਨੂੰ ਵੀ ਸੂਚਿਤ ਕੀਤਾ। ਨਜ਼ਦੀਕੀ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਜੁੱਤੀ ਅਤੇ ਕੜਾ ਜਸ਼ਨਦੀਪ ਦੇ ਹਨ। ਕਿਸਾਨ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ, ਉਹ ਲੰਬਾ-ਚੌੜਾ ਨੌਜਵਾਨ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 2 ਸਾਬਕਾ ਅਧਿਕਾਰੀ ਬਣੇ ਚੁਣੌਤੀ: ਟੈਂਡਰ ਘੁਟਾਲੇ ‘ਚ ਸ਼ਾਮਿਲ ਸਿੰਗਲਾ ਕੈਨੇਡਾ ‘ਚ ਅਤੇ ਬਰਖਾਸਤ AIG ਹੋਇਆ ਰੂਪੋਸ਼

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ D-LINE ਮੁਕੰਮਲ ਤੌਰ ‘ਤੇ ਬੰਦ: ਕੰਗ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ