ਵੜਿੰਗ ਤੇ ਪ੍ਰਤਾਪ ਬਾਜਵਾ ਸਮੇਤ 70 ਕਾਂਗਰਸੀ ਆਗੂਆਂ ‘ਤੇ ਕੇਸ ਦਰਜ, ਪੜ੍ਹੋ ਕਿਉਂ ?

ਚੰਡੀਗੜ੍ਹ, 10 ਜੂਨ 2022 – ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ 70 ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲੀਸ ਨੇ ਵੜਿੰਗ ਤੇ ਬਾਜਵਾ ਸਮੇਤ ਇਨ੍ਹਾਂ ਆਗੂਆਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।

ਚੰਡੀਗੜ੍ਹ ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਧਰਨਾ ਦੇਣ ਦੇ ਦੋਸ਼ ਹੇਠ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ 70 ਕਾਂਗਰਸੀ ਆਗੂਆਂ ਖ਼ਿਲਾਫ਼ ਜ਼ਮਾਨਤੀ ਤੇ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਨੇ ਡੀਐਸਪੀ (ਮੁੱਖ ਮੰਤਰੀ ਨਿਵਾਸ) ਸਵਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ 36 ਆਗੂਆਂ ’ਤੇ ਨਾਵਾਂ ਸਮੇਤ ਪਰਚੇ ਦਰਜ ਕੀਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਕਾਂਗਰਸੀ ਆਗੂਆਂ ਦੇ ਨਾਂ ਦਰਜ ਕੀਤੇ ਗਏ ਹਨ, ਉਨ੍ਹਾਂ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇ.ਪੀ. ਮੰਤਰੀ ਅਰੁਣਾ ਚੌਧਰੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ, ਪ੍ਰਗਟ ਸਿੰਘ, ਬਰਿੰਦਰ ਮੀਤ ਸਿੰਘ ਪਾਹੜਾ।

ਇਸ ਮੌਕੇ ਉਨ੍ਹਾਂ ਦੇ ਨਾਲ ਅਵਤਾਰ ਸਿੰਘ ਜੂਨੀਅਰ, ਬਲਵਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ, ਚੌਧਰੀ ਵਿਕਰਮਜੀਤ ਸਿੰਘ, ਦਰਸ਼ਨ ਸਿੰਘ ਬਰਾੜ, ਹਰਦੇਵ ਸਿੰਘ, ਨਰੇਸ਼ ਪੁਰੀ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਗੁਰਕੀਰਤ ਸਿੰਘ ਕੋਟਲੀ, ਹਰਪ੍ਰਤਾਪ ਸਿੰਘ ਅਜਨਾਲਾ, ਸ. ਸੰਤੋਖ ਸਿੰਘ, ਦੀਪਇੰਦਰ ਸਿੰਘ ਢਿੱਲੋਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ ਪੁਲੀਸ ਨੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਮਦਨ ਲਾਲ ਜਲਾਲਪੁਰ, ਕੁਲਬੀਰ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਮਨਜੀਤ ਸਿੰਘ, ਸੁਖਪਾਲ ਸਿੰਘ ਇੰਦੂ ਬਾਲਾ, ਹਰਮਿੰਦਰ ਸਿੰਘ ਗਿੱਲ, ਲਖਬੀਰ ਸਿੰਘ, ਜਗਤਾਰ ਸਿੰਘ ਜੱਗਾ, ਕੁਲਬੀਰ ਸਿੰਘ ਜੀਰਾ ਅਤੇ ਦਵਿੰਦਰ ਸਿੰਘ ਘੁਬਾਇਆ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਬਿਜਲੀ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ, ਕੀ ਝੋਨੇ ਲਈ 8 ਘੰਟੇ ਸਪਲਾਈ ਬਣੇਗੀ ਚੁਣੌਤੀ ?

BSF ਤੇ ਪਾਕਿ ਰੇਂਜਰਾਂ ਵਿਚਾਲੇ ਮੀਟਿੰਗ: ਭਾਰਤ ਨੇ ਡਰੱਗ ਤਸਕਰੀ ਅਤੇ ਡਰੋਨ ਗਤੀਵਿਧੀਆਂ ‘ਤੇ ਇਤਰਾਜ਼ ਜਤਾਇਆ