ਪਟਿਆਲਾ, 6 ਅਗਸਤ 2025 – ਪਟਿਆਲਾ ਦੇ ਥਾਣਾ ਘੱਗਾ ਦੇ ਸਭ ਇੰਸਪੈਕਟਰ ਯਸ਼ਪਾਲ ਸ਼ਰਮਾ ਅਤੇ ਏਐੱਸਆਈ ਬਲਵੀਰ ਸਿੰਘ ਨੂੰ ਐੱਸਐੱਸਪੀ ਵਰੁਣ ਸ਼ਰਮਾ ਨੇ ਸਸਪੈਂਡ ਕਰ ਦਿੱਤਾ ਹੈ ਅਤੇ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਦਰਅਸਲ ਪੁਲਸ ਹਿਰਾਸਤ ਵਿਚ ਨੌਜਵਾਨ ਨਾਲ ਥਰਡ ਡਿਗਰੀ ਟੋਰਚਰ ਦੇ ਦੋਸ਼ ਵਿਚ ਦੋਵਾਂ ਪੁਲਸ ਅਧਿਕਾਰੀਆਂ ਖ਼ਿਲਾਫ਼ ਥਾਣਾ ਘੱਗਾ ਵਿਖੇ ਹੀ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਖਿਲਾਫ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਅਧਾਰ ‘ਤੇ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ।
