CBI ਵੱਲੋਂ ਪੰਜਾਬ ਦੇ 10 ਅਫ਼ਸਰ ਦਿੱਲੀ ਤਲਬ

ਚੰਡੀਗੜ੍ਹ, 9 ਸਤੰਬਰ 2023 – ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਉਨ੍ਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਉਹੀ ਮਾਮਲਾ ਹੈ ਜਿਸ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਦਿੱਲੀ ਵਿੱਚ ਸੀਬੀਆਈ ਦੇ ਐਡੀਸ਼ਨਲ ਐਸਪੀ ਰਾਜੀਵ ਕੁਮਾਰ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ।

ਸੰਮਨ ਵਿੱਚ ਪੰਜਾਬ ਦੇ 10 ਅਧਿਕਾਰੀਆਂ ਨੂੰ ਸੋਮਵਾਰ ਅਤੇ ਮੰਗਲਵਾਰ ਨੂੰ ਰਾਜਧਾਨੀ ਵਿੱਚ ਸੀਬੀਆਈ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਆਈਪੀਸੀ ਦੀ ਧਾਰਾ 160 ਤਹਿਤ ਜਾਰੀ ਸੰਮਨ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਰਾਹੀਂ ਭੇਜੇ ਗਏ ਸਨ।ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਘੁਟਾਲੇ ‘ਚ ਈਡੀ ਪਹਿਲਾਂ ਹੀ ਤਿੰਨ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਜਿਸ ਵਿੱਚ ਵਿੱਤ ਕਮਿਸ਼ਨਰ ਆਬਕਾਰੀ ਤੇ ਕਰ ਕੇਏਪੀ ਸਿਨਹਾ ਦਾ ਨਾਂ ਵੀ ਸ਼ਾਮਲ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ‘ਤੇ ਚੱਲ ਗੋ+ਲੀ: ਇਕ ਦੀ ਮੌ+ਤ, 2 ਜ਼ਖਮੀ

ਡਿਊਟੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਵਾਲੰਟੀਅਰ ‘ਤੇ ਤੇ+ਜ਼ਧਾਰ ਹ+ਥਿਆਰਾਂ ਨਾਲ ਹਮਲਾ: ਪੜ੍ਹੋ ਕੀ ਹੈ ਮਾਮਲਾ