- ਵਾਈ ਪਲੱਸ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ
- ਕਿਸਾਨ ਲਗਾਤਾਰ ਕਰ ਰਹੇ ਹਨ ਵਿਰੋਧ
ਅੰਮ੍ਰਿਤਸਰ, 10 ਅਪ੍ਰੈਲ 2024 – ਕੇਂਦਰ ਸਰਕਾਰ ਨੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਵਧਾ ਦਿੱਤੀ ਹੈ। ਹੁਣ ਉਸ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਤੁਹਾਨੂੰ ਦਾਸ ਦਈਏ ਕਿ ਜਦੋਂ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਚੋਣ ਪ੍ਰਚਾਰ ਕਰ ਰਹੇ ਹੁੰਦੇ ਹਨ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਅਤੇ ਸੁਰੱਖਿਆ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਇਸ ਦਿਸ਼ਾ ‘ਚ ਫੈਸਲਾ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਕੇਂਦਰ ਵੱਲੋਂ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਉਨ੍ਹਾਂ ਨੂੰ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।