ਕੇਂਦਰ ਨੇ ਪੰਜਾਬ ਨੂੰ ਦਿੱਤਾ ਰਾਹਤ ਪੈਕੇਜ: ਹੜ੍ਹਾਂ ਕਾਰਨ ਹਾਲਾਤ ਵਿਗੜਨ ‘ਤੇ ਦਿੱਤੇ 218.40 ਕਰੋੜ ਰੁਪਏ

  • ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀ

ਚੰਡੀਗੜ੍ਹ, 13 ਜੁਲਾਈ 2023 – ਕੇਂਦਰ ਸਰਕਾਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਜਾਰੀ ਕੀਤੀ ਗਈ ਹੈ। ਜਿਸ ਵਿੱਚ 22 ਰਾਜ ਸਰਕਾਰਾਂ ਨੂੰ 7,532 ਕਰੋੜ ਰੁਪਏ ਦਿੱਤੇ ਜਾ ਰਹੇ ਹਨ।

ਭਾਰੀ ਮੀਂਹ ਦੇ ਮੱਦੇਨਜ਼ਰ ਪਿਛਲੇ ਵਿੱਤੀ ਸਾਲ ਵਿੱਚ ਰਾਜਾਂ ਨੂੰ ਮੁਹੱਈਆ ਕਰਵਾਈ ਗਈ ਰਾਸ਼ੀ ਦੇ ਉਪਯੋਗਤਾ ਸਰਟੀਫਿਕੇਟ ਦੀ ਉਡੀਕ ਕੀਤੇ ਬਿਨਾਂ ਰਾਜਾਂ ਨੂੰ ਤੁਰੰਤ ਸਹਾਇਤਾ ਵਜੋਂ ਰਾਸ਼ੀ ਜਾਰੀ ਕੀਤੀ ਗਈ ਹੈ। SDRF ਦਾ ਗਠਨ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 48(1)(a) ਦੇ ਤਹਿਤ ਹਰੇਕ ਰਾਜ ਵਿੱਚ ਕੀਤਾ ਗਿਆ ਹੈ। ਕੇਂਦਰ ਸਰਕਾਰ ਆਮ ਰਾਜਾਂ ਵਿੱਚ SDRF ਦਾ 75% ਅਤੇ ਉੱਤਰ-ਪੂਰਬ ਅਤੇ ਹਿਮਾਲੀਅਨ ਰਾਜਾਂ ਵਿੱਚ 90% ਯੋਗਦਾਨ ਪਾਉਂਦੀ ਹੈ।

ਵਿੱਤ ਕਮਿਸ਼ਨ ਦੁਆਰਾ ਸਿਫ਼ਾਰਸ਼ ਕੀਤੇ ਅਨੁਸਾਰ ਸਾਲਾਨਾ ਕੇਂਦਰੀ ਯੋਗਦਾਨ ਦੋ ਬਰਾਬਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ। ਹਦਾਇਤਾਂ ਅਨੁਸਾਰ, ਫੰਡ ਪਿਛਲੀ ਕਿਸ਼ਤ ਵਿੱਚ ਜਾਰੀ ਕੀਤੀ ਗਈ ਰਕਮ ਦੇ ਉਪਯੋਗਤਾ ਸਰਟੀਫਿਕੇਟ ਅਤੇ ਐਸ.ਡੀ.ਆਰ.ਐਫ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਰਾਜ ਸਰਕਾਰ ਤੋਂ ਰਿਪੋਰਟ ਪ੍ਰਾਪਤ ਕਰਨ ‘ਤੇ ਜਾਰੀ ਕੀਤੇ ਜਾਂਦੇ ਹਨ। ਪਰ ਇਸ ਵਾਰ ਹਾਲਾਤਾਂ ਦੇ ਮੱਦੇਨਜ਼ਰ ਇਹ ਪੈਕੇਜ ਜਾਰੀ ਕਰਦੇ ਸਮੇਂ ਇਹ ਸ਼ਰਤਾਂ ਮੁਆਫ ਕਰ ਦਿੱਤੀਆਂ ਗਈਆਂ ਹਨ।

SDRF ਦੀ ਵਰਤੋਂ ਚੱਕਰਵਾਤ, ਸੋਕਾ, ਭੂਚਾਲ, ਅੱਗ, ਹੜ੍ਹ, ਸੁਨਾਮੀ, ਗੜੇਮਾਰੀ, ਜ਼ਮੀਨ ਖਿਸਕਣ, ਬਰਫ਼ਬਾਰੀ, ਬੱਦਲ ਫਟਣ, ਕੀੜਿਆਂ ਦੇ ਹਮਲੇ ਅਤੇ ਠੰਡ ਅਤੇ ਸ਼ੀਤ ਲਹਿਰ ਵਰਗੀਆਂ ਸੂਚਿਤ ਆਫ਼ਤਾਂ ਦੇ ਪੀੜਤਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੇ ਖਰਚੇ ਨੂੰ ਪੂਰਾ ਕਰਨ ਲਈ ਕੀਤੀ ਜਾਂਦੀ ਹੈ।

ਰਾਜਾਂ ਨੂੰ SDRF ਫੰਡਾਂ ਦੀ ਵੰਡ ਕਈ ਕਾਰਕਾਂ ਜਿਵੇਂ ਕਿ ਪਿਛਲੇ ਖਰਚੇ, ਖੇਤਰ, ਆਬਾਦੀ ਅਤੇ ਆਫ਼ਤ ਜੋਖਮ ਸੂਚਕਾਂਕ ‘ਤੇ ਅਧਾਰਤ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭੇਦਭਰੇ ਹਲਾਤਾਂ ਚ ਨੇਪਾਲੀ ਚੌਂਕੀਦਾਰ ਦੀ ਕਿਰਾਏ ਦੇ ਕਮਰੇ ਚੋਂ ਮਿਲੀ ਗਲੀ-ਸੜੀ ਲਾ+ਸ਼, ਪੁਲਿਸ ਕਰ ਰਹੀ ਜਾਂਚ

ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ