ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਿਲ ਕੇ ਕੀਤੀ ਜਾ ਰਹੀ ਹੈ ਹੜ੍ਹ ਪੀੜਤਾਂ ਦੀ ਮਦਦ : ਸੋਮ ਪ੍ਰਕਾਸ਼

  • ਕੇਂਦਰੀ ਰਾਜ ਮੰਤਰੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਫ਼ਤਹਿਪੁਰ, ਕੋਠੀ, ਲਲਵਾਨ ਅਤੇ ਹੱਲੂਵਾਲ ਦਾ ਕੀਤਾ ਦੌਰਾ
  • ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਹੁਸ਼ਿਆਰਪੁਰ, 15 ਜੁਲਾਈ 2023 – ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਫ਼ਤਹਿਪੁਰ, ਕੋਠੀ, ਲਲਵਾਨ ਅਤੇ ਹੱਲੂਵਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੀ ਹਾਜ਼ਰ ਸਨ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੱਬੇਵਾਲ ਹਲਕੇ ਦੇ ਪਿੰਡਾਂ ਲਈ 70 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੇਂਦਰੀ ਰਾਜ ਮੰਤਰੀ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ 218 ਕਰੋੜ ਰੁਪਏ ਦੀ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਹੜ੍ਹ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਾਰਦਰਸ਼ੀ ਢੰਗ ਨਾਲ ਲੋੜਵੰਦਾਂ ਨੂੰ ਵੰਡੀ ਜਾਵੇਗੀ।

ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀੜਤਾਂ ਤੱਕ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਤਹਿਸੀਲਦਾਰ ਤਪਨ ਭਨੋਟ, ਡਾ: ਦਿਲਬਾਗ ਰਾਏ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁਨ ਸ਼ਰਮਾ, ਕੁਲਵੰਤ ਕੌਰ ਸਰਪੰਚ ਹੱਲੂਵਾਲ, ਨੀਲਾ ਦੇਵੀ ਸਰਪੰਚ ਕੋਠੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਦਵਾਈਆਂ ਅਤੇ ਐਂਬੂਲੈਂਸਾਂ ਨੂੰ ਕਰਵਾਉਣਾ ਬਣਾਇਆ ਗਿਆ ਹੈ ਯਕੀਨੀ: ਸਿਹਤ ਮੰਤਰੀ

ਧੁੱਸੀ ਬੰਨ੍ਹ ਤੋੜਨ ਦਾ ਮਾਮਲਾ: ਸੁਲਤਾਨਪੁਰ ਲੋਧੀ ਦੇ ਮੌਜੂਦਾ MLA ‘ਤੇ ਪਰਚਾ ਦਰਜ