ਖਨੌਰੀ ਬਾਰਡਰ ‘ਤੇ ਡੱਲੇਵਾਲ ਨੂੰ ਮਿਲਣ ਪਹੁੰਚਿਆ ਕੇਂਦਰੀ ਨੁਮਾਇੰਦਾ, ਮੀਟਿੰਗ ਮਗਰੋਂ ਦਿੱਤਾ ਵੱਡਾ ਬਿਆਨ

ਖਨੌਰੀ ਬਾਰਡਰ, 15 ਦਸੰਬਰ 2024 – ਕਿਸਾਨ ਅੰਦੋਲਨ ਵਿਚਾਲੇ ਖਨੌਰੀ ਬਾਰਡਰ ‘ਤੇ ਵੱਡੀ ਹਲਚਲ ਹੋਈ ਹੈ। ਕੇਂਦਰ ਸਰਕਾਰ ਨੇ ਆਪਣਾ ਨੁਮਾਇੰਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਭੇਜਿਆ ਹੈ। ਅੱਜ ਕੇਂਦਰੀ ਗ੍ਰਹਿ ਵਿਭਾਗ ਦੇ ਡਾਇਰੈਕਟਰ ਮਯੰਕ ਮਿਸ਼ਰਾ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਪੁਲਸ ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ।

ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਮਗਰੋਂ ਮਯੰਕ ਮਿਸ਼ਰਾ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਫ਼ਿਲਹਾਲ ਕੇਂਦਰ ਵੱਲੋਂ ਕਿਸਾਨਾਂ ਲਈ ਕੋਈ ਪ੍ਰਸਤਾਅ ਨਹੀਂ ਭੇਜਿਆ ਗਿਆ, ਉਹ ਤਾਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਪਾਲਣ ਕਰਨ ਲਈ ਇੱਥੇ ਆਏ ਹਨ। ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦੀ ਭੁੱਖ ਹੜਤਾਲ ਦਾ 20ਵਾਂ ਦਿਨ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਲੂ ਅਰਜੁਨ ਦੀ ਫਿਲਮ ਪੁਸ਼ਪਾ-2 ਪਹੁੰਚੀ 1200 ਕਰੋੜ ਦੇ ਕਰੀਬ, ਦੁਨੀਆ ਭਰ ‘ਚ ਕੀਤੀ ਇੰਨੀ ਕਮਾਈ

8 ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ: 4 ਕਿਲੋ ਹੈਰੋਇਨ, ਡਰੱਗ ਮਨੀ ਤੇ ਹਥਿਆਰ ਬਰਾਮਦ