ਕੇਂਦਰ ਸਰਕਾਰ ਯੂਕਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਦਾ ਖਰਚਾ ਵਾਪਸ ਕਰੇ – ਬਿੱਟੂ

ਚੰਡੀਗੜ੍ਹ, 27 ਫਰਵਰੀ 2022 – ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਯੂਕਰੇਨ ਤੋਂ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਦੇ ਖਰਚੇ ਵਾਪਸ ਕਰਨ ਦੀ ਮੰਗ ਕੀਤੀ ਹੈ। ਬਿੱਟੂ ਨੇ ਟਵੀਟ ਕਰ ਕੇ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਖਰਚੇ ‘ਤੇ ਘਰ ਵਾਪਸ ਆਏ ਹਨ, ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਵਾਪਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਔਖੇ ਹਾਲਾਤਾਂ ਵਿੱਚੋਂ ਨਿਕਲੇ ਹਨ, ਅਜਿਹੇ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

ਇਸ ਤੋਂ ਬਿਨਾਂ ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਦਾ ਕੋਈ ਵਿਦਿਆਰਥੀ ਕੇਂਦਰ ਤੋਂ ਖਰਚਾ ਨਹੀਂ ਲੈਂਦਾ ਤਾਂ ਇਹ ਕੰਮ ਸੂਬਾ ਸਰਕਾਰ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਪੰਜਾਬੀ ਵਿਦਿਆਰਥੀਆਂ ਨੂੰ ਮੁੰਬਈ ਅਤੇ ਦਿੱਲੀ ਦੇ ਹਵਾਈ ਅੱਡਿਆਂ ਤੋਂ ਮੁਫਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ। ਇਸ ਤੋਂ ਇਲਾਵਾ ਉਨ੍ਹਾਂ ਦੇ ਖਰਚੇ ਵੀ ਵਾਪਸ ਕੀਤੇ ਜਾਣ।

ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜਿਸ ਵਿੱਚ ਹੁਣ ਤੱਕ 155 ਕਾਲਾਂ ਆ ਚੁੱਕੀਆਂ ਹਨ। ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਕਿਹਾ ਕਿ ਉਨ੍ਹਾਂ ਦੀ ਸੂਚਨਾ ਵਿਦੇਸ਼ ਮੰਤਰਾਲੇ, ਭਾਰਤ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 1100 (ਪੰਜਾਬ ਦੇ ਅੰਦਰੋਂ ਕਾਲ ਕਰਨ ਲਈ) ਅਤੇ +91-172 4111905 (ਭਾਰਤ ਤੋਂ ਬਾਹਰੋਂ ਕਾਲ ਕਰਨ ਲਈ) ‘ਤੇ ਤੁਰੰਤ ਸੰਪਰਕ ਕਰਨ ਦੀ ਅਪੀਲ ਕੀਤੀ।

ਯੂਕਰੇਨ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਠਹਿਰਨ ਦਾ ਪ੍ਰਬੰਧ ਕੀਤਾ ਗਿਆ ਹੈ। ਰੈਜ਼ੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੇ ਪ੍ਰਬੰਧ ਕੀਤੇ ਗਏ ਹਨ। ਹਵਾਈ ਅੱਡੇ ‘ਤੇ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਕਰੇਨ ‘ਤੇ ਹਮਲੇ ਦਾ ਚੌਥਾ ਦਿਨ: ਕੀਵ ਸਮੇਤ 3 ਸ਼ਹਿਰਾਂ ‘ਚ ਆਹਮੋ-ਸਾਹਮਣੇ ਦੀ ਲੜਾਈ

ਰੂਸ-ਯੂਕਰੇਨ ਜੰਗ ‘ਚ ਵੀ ਸਿੱਖਾਂ ਨੇ ਜਾ ਲਾਏ ਲੰਗਰ