ਮੋਹਾਲੀ ਅਦਾਲਤ ‘ਚ ਧਰਮਸੋਤ ਖਿਲਾਫ ਚਲਾਨ ਪੇਸ਼; ਆਮਦਨ ਤੋਂ ਵੱਧ ਜਾਇਦਾਦ ਦੀ ਵੀ ਜਾਂਚ ਸ਼ੁਰੂ

ਮੋਹਾਲੀ, 6 ਅਗਸਤ 2022 – ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਅਦਾਲਤ ਵਿਚ ਧਰਮਸੋਤ ਖਿਲਾਫ 1200 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਧਰਮਸੋਤ ਤੋਂ ਇਲਾਵਾ ਡੀਐਫਓ ਗੁਰਮਨ ਤੇ ਠੇਕੇਦਾਰ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਦੇ ਭ੍ਰਿਸ਼ਟਾਚਾਰ ਦੀ ਪੂਰੀ ਕਹਾਣੀ ਲਿਖੀ ਹੋਈ ਹੈ।

ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਨੇ ਹੁਣ ਧਰਮਸੋਤ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੰਗਲਾਤ ਘੁਟਾਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਨੂੰ ਧਰਮਸੋਤ ਦੀਆਂ ਕਈ ਜਾਇਦਾਦਾਂ ਮਿਲੀਆਂ ਹਨ।

ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਸਨ। ਉਸ ‘ਤੇ ਜੰਗਲਾਤ ਵਿਭਾਗ ‘ਚ ਦਰੱਖਤ ਵੱਢਣ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਕਰੀਬ 1.25 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਸਬੂਤ ਮਿਲੇ ਹਨ। ਜਿਸ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਤੜਕੇ ਘਰੋਂ ਗ੍ਰਿਫਤਾਰ ਕਰ ਲਿਆ ਸੀ। ਧਰਮਸੋਤ ਦਾ ਨਾਂ ਡੀਐਫਓ ਅਤੇ ਇਕ ਠੇਕੇਦਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਸੀ। ਧਰਮਸੋਤ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਮੋਹਾਲੀ ਕੋਰਟ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਧਰਮਸੋਤ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਧਰਮਸੋਤ ਹੁਣ ਵਿਜੀਲੈਂਸ ਹੀ ਨਹੀਂ ਚੋਣ ਕਮਿਸ਼ਨ ਦੇ ਰਾਡਾਰ ‘ਤੇ ਵੀ ਹਨ। ਧਰਮਸੋਤ ਖਿਲਾਫ ਕੀਤੀ ਗਈ ਜਾਂਚ ‘ਚ ਸਾਹਮਣੇ ਆਇਆ ਕਿ ਉਸ ਦੀ ਪਤਨੀ ਸ਼ੀਲਾ ਦੇ ਨਾਂ ‘ਤੇ ਮੋਹਾਲੀ ‘ਚ 500 ਗਜ਼ ਦਾ ਰਿਹਾਇਸ਼ੀ ਪਲਾਟ ਹੈ। ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਧਰਮਸੋਤ ਨੇ ਨਾਭਾ ਤੋਂ ਚੋਣ ਲੜੀ ਸੀ। ਫਿਰ ਉਸ ਨੇ ਆਪਣੇ ਚੋਣ ਹਲਫ਼ਨਾਮੇ ਵਿੱਚ ਇਸ ਪਲਾਟ ਦਾ ਵੇਰਵਾ ਨਹੀਂ ਦਿੱਤਾ। ਜਿਸ ਤੋਂ ਬਾਅਦ ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਕਾਰਵਾਈ ਲਈ ਪੱਤਰ ਭੇਜਿਆ ਹੈ। ਇਸ ਮਾਮਲੇ ‘ਚ ਕਮਿਸ਼ਨ ਧਰਮਸੋਤ ‘ਤੇ ਵੀ ਡਿੱਗ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਨਾਮ ਵਿੱਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ