ਚੰਡੀਗੜ੍ਹ ਸਮੇਤ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 27 ਸਤੰਬਰ 2024 – ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਨਹੀਂ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ ਵਿੱਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ ਵਿੱਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਸਮੇਂ ਦੌਰਾਨ ਮੁਹਾਲੀ ਵਿੱਚ 3.5 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਪਿਆ ਹੈ। ਸੂਬੇ ਵਿੱਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਇਸ ਮੌਸਮ ਵਿੱਚ ਆਮ ਵਰਖਾ 74.3 ਮਿਲੀਮੀਟਰ ਹੈ। ਇਸ ਹਿਸਾਬ ਨਾਲ 50 ਫੀਸਦੀ ਘੱਟ ਮੀਂਹ ਪਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਨੂੰ ਝਟਕਾ: ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਪ੍ਰਧਾਨ ਜਾਖੜ ਨੇ ਦਿੱਤਾ ਅਸਤੀਫਾ

ਜਲੰਧਰ ‘ਚ ਲੜਕੀ ਨਾਲ ਬਲਾਤਕਾਰ-ਕਤਲ ਮਾਮਲਾ: ਅਦਾਲਤ ਨੇ ਮੁੱਖ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ