ਚੰਡੀਗੜ੍ਹ, 4 ਅਪ੍ਰੈਲ 2022 – ਚੰਡੀਗੜ੍ਹ ਦੇ ਮੁੱਦੇ ‘ਤੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਅਸਿੱਧੇ ਢੰਗ ਨਾਲ ਆਮ ਆਦਮੀ ਪਾਰਟੀ ਅਤੇ ਬੀਜੇਪੀ ‘ਤੇ ਨਿਸ਼ਾਨਾ ਸਾਧਿਆ ਹੈ।
ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ….ਪੰਜਾਬ ਦੇ 27 ਪਿੰਡ ਉਜਾੜ ਕੇ ਵਸਾਇਆ ਹੋਇਆ ਚੰਡੀਗੜ੍ਹ, ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ….
ਅੱਖਾਂ ਕਿਧਰੇ, ਨਿਸ਼ਾਨਾ ਕਿਤੇ…
ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਨਿਸ਼ਾਨਾ ਹੈ।
ਅਸਲ ‘ਚ ਹਰਿਆਣਾ ਦੀ ਬੀਜੇਪੀ ਸਰਕਾਰ ਵੀ ਪੰਜਾਬ ਤੋਂ ਐਸ ਵਾਈ ਐਲ ਰਾਹੀਂ ਪਾਣੀ ਦੀ ਮੰਗ ਕਰ ਰਹੀ ਹੈ ਅਤੇ ਕਈ ਵਾਰ ਅਰਵਿੰਦ ਕੇਜਰੀਵਾਲ ਵੀ ਪੰਜਾਬ ਤੋਂ ਦਿੱਲੀ ਲਈ ਪੰਜਾਬ ਤੋਂ ਪਾਣੀ ਲਿਜਾਣ ਦੀ ਗੱਲ ਕਹਿ ਚੁੱਕੇ ਹਨ। ਪਰ ਇਨ੍ਹੀ ਦਿਨੀਂ ਪੰਜਾਬ ਅਤੇ ਹਰਿਆਣਾ ਦੋਵੇਂ ਸੂਬੇ ਚੰਡੀਗੜ੍ਹ ਨੂੰ ਲੈ ਕੇ ਕੇਂਦਰ ਕੋਲੋਂ ਮੰਗ ਕਰ ਰਹੇ ਹਨ ਕਿ ਇਹ ਉਨ੍ਹਾਂ ਨੂੰ ਦਿੱਤਾ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਸਬੰਧੀ ਮਤਾ ਵੀ ਪਾਸ ਕਰ ਲਿਆ ਹੈ ਜਦੋਂ ਕਿ ਹਰਿਆਣਾ ਦੀ ਬੀਜੇਪੀ ਸਰਕਾਰ ਨੇ ਵੀ 5 ਅਪ੍ਰੈਲ ਨੂੰ ਚੰਡੀਗੜ੍ਹ ਦੇ ਮੁੱਦੇ ‘ਤੇ ਵਿਸ਼ੇਸ਼ ਸੈਸ਼ਨ ਸੱਦਿਆ ਹੈ।