ਚੰਡੀਗੜ੍ਹ ਨਗਰ ਨਿਗਮ ਚੋਣਾਂ ਅੱਜ: ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਲਈ ਹੋਵੇਗੀ ਵੋਟਿੰਗ

  • ਮੇਅਰ ਕੁਲਦੀਪ ਕੁਮਾਰ ਹਨ ਰਿਟਰਨਿੰਗ ਅਫਸਰ

ਚੰਡੀਗੜ੍ਹ, 4 ਮਾਰਚ 2024: ਨਗਰ ਨਿਗਮ ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ 4 ਮਾਰਚ ਨੂੰ ਹੋਵੇਗੀ। ਚੋਣਾਂ ਅੱਜ ਸਵੇਰੇ 10 ਵਜੇ ਨਗਰ ਨਿਗਮ ਦਫ਼ਤਰ ਵਿੱਚ ਹੋਣਗੀਆਂ। ਇਨ੍ਹਾਂ ਚੋਣਾਂ ‘ਚ ਅੱਜ ਮੇਅਰ ਕੁਲਦੀਪ ਕੁਮਾਰ ਰਿਟਰਨਿੰਗ ਅਫ਼ਸਰ ਦੀ ਭੂਮਿਕਾ ਨਿਭਾਉਣਗੇ। ਇਹਨਾਂ ਦੋਵਾਂ ਅਹੁਦਿਆਂ ’ਤੇ ਭਾਜਪਾ ਦਾ ਕਬਜ਼ਾ ਹੋਣ ਦੇ ਆਸਾਰ ਹਨ।

ਇਹ ਚੋਣ ਇਸ ਲਈ ਅਹਿਮ ਹੈ ਕਿਉਂਕਿ ਇਸ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਹਨ। ਇਸ ਸਮੇਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਦਲ-ਬਦਲੀ ਹੋਣ ਤੋਂ ਬਾਅਦ ਭਾਜਪਾ ਕੋਲ ਬਹੁਮਤ ਹੈ।

ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ I.N.D.I.A ਗਠਜੋੜ ਘੱਟ ਗਿਣਤੀ ਵਿੱਚ ਹੈ। ਅਜਿਹੇ ‘ਚ ਚੰਡੀਗੜ੍ਹ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਚੋਣ ‘ਤੇ ਨਜ਼ਰ ਰੱਖ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਪੰਜਾਬ ਦੇ ਬਜਟ ਸੈਸ਼ਨ ਦਾ ਦੂਜਾ ਦਿਨ, ਵਿਰੋਧੀ ਵੀ ਘੇਰਨ ਦੀ ਤਿਆਰੀ ‘ਚ

ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਦਿੱਤਾ ਜਵਾਬ, ਕਿਹਾ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹਾਂ,,,,