ਚੰਡੀਗੜ੍ਹ, 18 ਸਤੰਬਰ 2022 – ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੜੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਭ ਨੂੰ ਸ਼ਾਂਤੀ ਬਣਾ ਕੇ ਰੱਖਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…।”