ਚੰਡੀਗੜ੍ਹ,19 ਮਾਰਚ 2022 – ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ 19 ਮਾਰਚ ਦਿਨ ਸ਼ਨੀਵਾਰ ਨੂੰ ਦੁਪਹਿਰ 12:30 ਵਜੇ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਹੁਣ ਬਾਅਦ ਦੁਪਹਿਰ 2 ਵਜੇ ਕਮੇਟੀ ਕਮਰਾ, ਦੂਸਰੀ ਮੰਜ਼ਿਲ, ਪੰਜਾਬ ਸਕੱਤਰੇਤ 1 ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਇਕ ਪੱਤਰ ਜਾਰੀ ਕਰਕੇ ਵੱਖ – ਵੱਖ ਸੰਬੰਧਿਤ ਅਫ਼ਸਰਾਂ ਨੂੰ ਸੂਚਿਤ ਕੀਤਾ ਗਿਆ ਹੈ।
ਇਸ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਫ਼ੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਬੈਠਕ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।