ਮਾਨਸਾ, 11 ਜੂਨ 2024 – ਅੱਜ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਦਾ ਜਨਮ ਦਿਨ ਹੈ। ਸਿੱਧੂ ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਮਾਨਸਾ ਦੇ ਪਿੰਡ ਜਵਾਹਰਕੇ ’ਚ 29 ਮਈ, 2022 ਨੂੰ ਅਣਪਛਾਤੇ ਹਮਲਾਵਰਾਂ ਵਲੋਂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਨੂੰ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਹਨ।
ਪੁੱਤ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਦੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਲਿਖਿਆ- ”ਸ਼ੁੱਭ ਪੁੱਤ 2 ਸਾਲ ਹੋ ਗਏ ਆ, ਮੈਂ ਤੁਹਾਨੂੰ ਆਪਣੀ ਬੁੱਕਲ ‘ਚ ਲੈ ਕੇ ਪਿਆਰ ਕਰਦਿਆਂ, ਜਨਮਦਿਨ ਦੀ ਵਧਾਈ ਨਹੀਂ ਦਿੱਤੀ। ਹਾਲਾਤ ਇਸ ਤਰ੍ਹਾਂ ਹੋ ਨਿਬੜਨਗੇ ਮੈਂ ਕਦੇ ਸੋਚਿਆ ਵੀ ਨਹੀਂ ਸੀ। ਮੈਂ ਬੇਸ਼ੱਕ ਤੁਹਾਨੂੰ ਸਰੀਰਕ ਰੂਪ ‘ਚ ਵੇਖ ਨਹੀਂ ਸਕਦੀ ਹਾਂ ਪਰ ਮੈਂ ਮਨ ਦੀਆਂ ਅੱਖਾਂ ਨਾਲ ਤੁਹਾਨੂੰ ਹਰ ਸਮੇਂ ਵੇਖਦੀ ਹਾਂ ਅਤੇ ਤੁਹਾਡੇ ਨਿੱਕੇ ਵੀਰ ‘ਚ ਵੀ ਤੁਹਾਨੂੰ ਮਹਿਸੂਸ ਕਰਦੀ ਹਾਂ। ਬੇਟਾ ਅੱਜ ਤੁਹਾਡੇ ਜਨਮਦਿਨ ‘ਤੇ ਮੈਂ ਅਕਾਲ ਪੁਰਖ ਅੱਖੇ ਇਨਸਾਫ਼ ਦੀ ਸੁਣਵਾਈ ਜਲਦ ਹੋਵੇ ਇਹੀ ਅਰਦਾਸ ਕਰਦੀ ਹਾਂ।”