ਚੰਡੀਗੜ੍ਹ, 3 ਸਤੰਬਰ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਨਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮੌਕੇ ‘ਤੇ ਜਾ ਕੇ ਜਾਣਕਾਰੀ ਲੈਣਗੇ। ਉਹ ਮਕਰੋੜ ਸਾਹਿਬ ਸਮੇਤ ਕਈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਹੜ੍ਹ ਨਾਲ ਪੀੜਤ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ।
ਮੁੱਖ ਮੰਤਰੀ ਘੱਗਰ ਦਰਿਆ ‘ਤੇ ਬਣੇ ਦੋ ਮਹੱਤਵਪੂਰਨ ਪੁਲਾਂ ਦਾ ਨਿਰੀਖਣ ਵੀ ਕਰਨਗੇ ਤਾਂ ਜੋ ਹੜ੍ਹ ਦੌਰਾਨ ਆਵਾਜਾਈ ਅਤੇ ਰਾਹਤ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਤੋਂ ਇਲਾਵਾ, ਉਹ ਪ੍ਰਸ਼ਾਸਨ ਵੱਲੋਂ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕਰਨਗੇ।
ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਹਰੇਕ ਸੰਭਵ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ।

