ਕਿਸਾਨ ਆਗੂਆਂ ਨੂੰ ਪੁਲਿਸ ਕੋਲੋਂ ਜਬਰੀ ਚੁਕਵਾਕੇ ਮੁੱਖ ਮੰਤਰੀ ਨੇ ਲੋਕਤੰਤਰ ਦਾ ਕੱਢਿਆ ਜਨਾਜ਼ਾ : ਪ੍ਰੋ. ਚੰਦੂਮਾਜਰਾ

  • ਲਾਲਚੰਦ ਕਟਾਰੂਚੱਕ ਨੂੰ ਕਲੀਨ ਚਿੱਟ ਦੇ ਕੇ ਪੀੜਤ ਨੂੰ ਇਨਸਾਫ ਦੇਣ ਤੋਂ ਭੱਜੀ ਸਰਕਾਰ : ਪ੍ਰੋ. ਚੰਦੂਮਾਜਰਾ

ਪਟਿਆਲਾ 12 ਜੂਨ 2023: ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਜਲੀ ਬੋਰਡ ਦਫਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਪੁਲਿਸ ਕੋਲੋਂ ਚੁੱਕਵਾਉਣ ਦੀ ਜ਼ੋਰਦਾਰ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪਾਵਰਕਾਮ ਦਫਤਰ ਦੇ ਬਾਹਰੋਂ ਕਿਸਾਨਾਂ ਦੇ ਜਬਰੀ ਚੁਕਵਾਏ ਗਏ ਧਰਨੇ ਦਾ ਗੰਭੀਰ ਨੋਟਿਸ ਲੈਂਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇਸ਼ ਵਿਚ ਲੋਕਤੰਤਰ ਦੀ ਕੀਤੀ ਜਾ ਰਹੀ ਹੱਤਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰਦੇ ਤਾਂ ਨਜ਼ਰ ਆਉਂਦੇ ਹਨ, ਪ੍ਰੰਤੂ ਸੱਤਾ ਦੇ ਨਸ਼ੇ ਵਿਚ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲਿਆਂ ਨੂੰ ਜਬਰੀ ਚੁਕਵਾਕੇ ਲੋਕਤੰਤਰ ਦਾ ਜਨਾਜਾ ਵੀ ਕੱਢਣ ’ਤੇ ਲੱਗੇ ਹਨੇ ਅਜਿਹੇ ਹਾਲਾਤਾਂ ਵਿਚ ਸੀ.ਐਮ. ਭਗਵੰਤ ਮਾਨ ਨੂੰ ਆਪੜ੍ਹੀ ਪੀੜ੍ਹੀ ਹੇਠ ਸੋਟਾ ਫੇਰ ਲੈਣਾ ਚਾਹੀਦਾ ਹੈ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨ ਸੰਘਰਸ਼ ਦੌਰਾਨ ਧਰਨੇ ਦੀ ਅਗਵਾਈ ਕਰਨ ਵਾਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰਨਾਂ ਕਿਸਾਨਾਂ ਨਾਲ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਦਾਖਲ ਆਗੂਆਂ ਨਾਲ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ, ਉਥੇ ਹੀ ਸਰਕਾਰ ਵੱਲੋਂ ਲੋਕਤੰਤਰ ਦੀ ਹੱਤਿਆ ਕਰਕੇ ਚੁੱਕੇ ਇਸ ਕਦਮ ਦੀ ਘੋਰ ਸ਼ਬਦਾਂ ਵਿਚ ਨਿੰਦਾ ਵੀ ਕੀਤੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਅਤੇ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਸਰਕਾਰ ਦਾ ਚੁੱਕਿਆ ਕਦਮ ਭਵਿੱਖ ਵਿਚ ਬਹੁਤ ਮਹਿੰਗਾ ਪੈ ਸਕਦਾ।

ਇਕ ਸਵਾਲ ਦੇ ਜਵਾਬ ’ਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਲਾਲਚੰਦ ਕਟਾਰੂਚੱਕ ਦੇ ਮਾਮਲੇ ਵਿਚ ਗਵਾਹ ਦਾ ਪਿੱਛੇ ਹੱਟਣਾ ਦਰਸਾਉਂਦਾ ਹੈ ਕਿ ਸਰਕਾਰੀ ਸ਼ਕਤੀ ਦੀ ਵਰਤੋਂ ਕਰ ਰਹੀ ਹੈ ਅਤੇ ਦਬਾਅ ਜਾਂ ਕਿਸ ਮਜਬੂਰੀ ਵੱਸ ਸ਼ਿਕਾਇਤ ਕਰਤਾ ਨੇ ਕਾਰਵਾਈ ਤੋਂ ਪੈਰ ਪਿੱਛੇ ਹਨ, ਪ੍ਰੰਤੂ ਇਹ ਤਾਂ ਮੰਨਣਾ ਹੀ ਪਵੇਗਾ ਕਿ ਜਿਣਸੀ ਸੋਸ਼ਣ ਦਾ ਘੋਰ ਅਪਰਾਧ ਤਾਂ ਹੋਇਆ ਹੀ ਹੈ, ਜਿਸ ਦੀ ਵੀਡੀਓ ਰਾਜਪਾਲ ਕੋਲ ਪਹੁੰਚਦੀ ਹੈ ਅਤੇ ਫਰੌਸਿਕ ਜਾਂਚ ਤੋਂ ਬਾਅਦ ਹੀ ਸਰਕਾਰ ਨੂੰ ਕਾਰਵਾਈ ਲਈ ਲਿਖਿਆ ਗਿਆ, ਪ੍ਰੰਤੂ ਰਾਜਪਾਲ ਦੀਆਂ ਚਿੱਠੀਆਂ ਨੂੰ ਗੰਭੀਰਤਾ ਨਾਲ ਨਾ ਲੈਣਾ ਦਰਸਾਉਂਦਾ ਹੈ ਕਿ ਸਰਕਾਰ ਮਨਮਰਜ਼ੀ ਵਾਲੇ ਪਾਸੇ ਉਤਾਰੂ ਹੈ ਅਤੇ ਸੂਬੇ ਵਿਚ ਅਸ਼ਾਂਤ ਮਾਹੌਲ ਪੈਦਾ ਕਰਕੇ ਲੋਕਾਂ ਵਿਚ ਡਰ ਅਤੇ ਭੈਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਜਿਥੇ ਸਰਕਾਰ ਨੇ ਮੰਤਰੀ ਨੂੰ ਕਲੀਨ ਚਿੱਟ ਦਿੱਤੀ, ਉਥੇ ਹੀ ਪੀੜਤ ਧਿਰ ਨੂੰ ਇਨਸਾਫ ਦੇਣ ਤੋਂ ਸਰਕਾਰ ਭੱਜਦੀ ਨਜ਼ਰ ਆਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਰਾਜਪਾਲ ਦਾ ਆਹਮੋ ਸਾਹਮਣੇ ਆਉਣਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਰਾਜਪਾਲ ਨੂੰ ਜਵਾਬ ਦੇਣ ਦੀ ਬਜਾਏ ਟਕਰਾਅ ਵਾਲਾ ਮਾਹੌਲ ਪੈਦਾ ਕਰਕੇ ਮੁੱਦਿਆਂ ਤੋਂ ਧਿਆਨ ਭਟਕਾਉਣ ਵਾਲੀ ਭੂਮਿਕਾ ਨਿਭਾਉਣ ਵਿਚ ਲੱਗੇ ਹੋਏ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲੇ ’ਤੇ ਮੁੱਖ ਮੰਤਰੀ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਸੀ ਤਾਂ ਕਿ ਸਮਾਜ ਵਿਚ ਅਜਿਹੀਆਂ ਹੱਦਾਂ ਪਾਰ ਕਰਨ ਵਾਲੀਆਂ ਘਟਨਾਵਾਂ ਪ੍ਰਤੀ ਮਿਸਾਲ ਕਾਇਮ ਕੀਤੀ ਜਾ ਸਕਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸੁਖਵਿੰਦਰਪਾਲ ਸਿੰਘ ਮਿੰਟਾ, ਸੁਖਬੀਰ ਸਿੰਘ ਅਬਲੋਵਾਲ, ਭੁਪਿੰਦਰ ਸਿੰਘ ਸ਼ੇਖੂਪੁਰ, ਜਸਪਿੰਦਰਪਾਲ ਸਿੰਘ ਚੱਢਣਾ, ਰਵਿੰਦਰਪਾਲ ਸਿੰਘ ਰਿੰਕੂ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਮਾਜਿਕ ਨਿਆਂ ਵਿਭਾਗ ਨੂੰ ਜਾਅਲੀ ਐਸ.ਸੀ. ਸਰਟੀਫਿਕੇਟ ਸਬੰਧੀ ਸ਼ਕਾਇਤਾਂ ਨੂੰ 15 ਦਿਨਾਂ ਅੰਦਰ ਨਿਬੇੜੇ: ਚੀਮਾ

ਕੁਲਤਾਰ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ