ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਅੱਜ ਹੋ ਰਹੇ ਨੇ ਸੇਵਾਮੁਕਤ, ਹੁਣ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ CS

  • ਸੂਬਾ ਸਰਕਾਰ ਇਸ ਸਬੰਧੀ ਜਾਰੀ ਕਰ ਚੁੱਕੀ ਹੈ ਨੋਟੀਫਿਕੇਸ਼ਨ

ਚੰਡੀਗੜ੍ਹ, 30 ਜੂਨ 2023 – ਪੰਜਾਬ ਦੇ ਮੌਜੂਦਾ ਮੁੱਖ ਸਕੱਤਰ (ਚੀਫ ਸੈਕਟਰੀ) ਵਿਜੇ ਕੁਮਾਰ ਜੰਜੂਆ ਅੱਜ ਸੇਵਾਮੁਕਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਆਈਏਐਸ ਵੀਕੇ ਜੰਜੂਆ ਨੂੰ ਯੂਪੀਐਸਸੀ ਤੋਂ ਐਕਸਟੈਂਸ਼ਨ ਮਿਲਣ ਦੀ ਉਮੀਦ ਨਹੀਂ ਸੀ। ਇਸੇ ਲਈ ਉਸ ਨੇ PPSC ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਦੇ ਅਹੁਦੇ ਦੀ ਦੌੜ ਵਿੱਚ ਆਈਏਐਸ ਕੇਏਪੀ ਸਿਨਹਾ ਦਾ ਨਾਂ ਵੀ ਸ਼ਾਮਲ ਸੀ। ਪਰ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ। ਹਾਲਾਂਕਿ ਸੂਬਾ ਸਰਕਾਰ ਨੇ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਅੱਜ ਵੀਕੇ ਜੰਜੂਆ ਦੀ ਸੇਵਾਮੁਕਤੀ ਦੀ ਤਰੀਕ ਹੈ। ਪਰ ਇਸ ਤੋਂ ਪਹਿਲਾਂ ਹੀ ਉਹ ਆਪਣੇ ਸਾਰੇ ਪੈਂਡਿੰਗ ਕੰਮਾਂ ਨੂੰ ਪੂਰਾ ਕਰਨ ਸਮੇਤ ਸਾਰੀਆਂ ਮੀਟਿੰਗਾਂ ਕਰ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੇ ਆਪਣੀ ਇੱਛਾ ਨਾਲ ਛੱਡੀ ਸੇਵਾ

ਜੀਪ ਨੇ ਬਾਈਕ ਨੂੰ ਮਾਰੀ ਟੱਕਰ: ਇਕ ਨੌਜਵਾਨ ਦੀ ਮੌ+ਤ, ਦੂਜਾ ਜ਼ਖਮੀ, ਦੋਵੇਂ ਨੌਜਵਾਨ ਗੁਰਦੁਆਰਾ ਸਾਹਿਬ ਜਾ ਰਹੇ ਸੀ