CI ਗੁਰਦਾਸਪੁਰ ਵੱਲੋਂ ਸਰਹੱਦ ਪਾਰੋਂ ਆਈ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 7 ਫਰਵਰੀ 2023 – ਅੰਮ੍ਰਿਤਸਰ ‘ਚ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਪੁਲਸ ਨੇ ਇਕ ਤਸਕਰ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਕਰੀਬ 4 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਸ਼ੱਕ ਹੈ ਕਿ ਇਹ ਖੇਪ ਸਰਹੱਦ ਪਾਰ ਤੋਂ ਲਿਆਂਦੀ ਗਈ ਹੈ। ਪੁਲਿਸ ਫੜੇ ਗਏ ਤਸਕਰ ਤੋਂ ਪੁੱਛਗਿੱਛ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਗ੍ਰਿਫਤਾਰ ਨੌਜਵਾਨ ਗੁਰਦਾਸਪੁਰ ਦੇ ਕਾਦੀਆਂ ਦਾ ਰਹਿਣ ਵਾਲਾ ਹੈ। ਸੀ.ਆਈ.ਗੁਰਦਾਸਪੁਰ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਾਮੀ ਤਸਕਰ ਖੇਪ ਬਰਾਮਦ ਕਰਨ ਲਈ ਅੰਮ੍ਰਿਤਸਰ ਬਾਰਡਰ ‘ਤੇ ਗਿਆ ਸੀ। ਜਿਸ ਤੋਂ ਬਾਅਦ ਸੀਆਈ ਟੀਮ ਨੇ ਸੂਚਨਾ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਨਾਲ ਲੈ ਕੇ ਇਹ ਕਾਰਵਾਈ ਕੀਤੀ ਗਈ। ਕਸਬਾ ਰਮਦਾਸ ਦੇ ਬੱਸ ਸਟੈਂਡ ਤੋਂ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਿਆ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਹੈਰੋਇਨ ਦੀ ਖੇਪ ਲੈਣ ਲਈ ਅੰਮ੍ਰਿਤਸਰ ਬਾਰਡਰ ‘ਤੇ ਪਹੁੰਚਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਆਈ ਹੈ ਅਤੇ ਇਸ ਨੂੰ ਪਾਕਿ ਸਮੱਗਲਰਾਂ ਨੇ ਡਰੋਨ ਰਾਹੀਂ ਭੇਜਿਆ ਹੈ।

ਮੁਲਜ਼ਮ ਆਪਣੀ ਕਾਰ ਵਿੱਚ ਸੀ ਜਦੋਂ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲੀਸ ਨੇ ਕਾਰ ਨੂੰ ਘੇਰ ਕੇ ਰੋਕ ਲਿਆ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਫਿਲਹਾਲ ਪੁਲਿਸ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਰਹੀ ਹੈ, ਤਾਂ ਜੋ ਉਸ ਨੂੰ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਨਨਕਾਣਾ ਸਾਹਿਬ ਚ ਸਿੱਖ ਪਰਿਵਾਰ ‘ਤੇ ਹਮਲਾ, ਹਮਲਾਵਰਾਂ ਦੇ ਵੱਲੋਂ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ

ਨਿਹੰਗ ਸਿੰਘਾਂ ਨੇ ਨੌਜਵਾਨਾਂ ‘ਤੇ ਕੀਤਾ ਹਮਲਾ, ਪੜ੍ਹੋ ਕੀ ਹੈ ਮਾਮਲਾ