ਨੰਗਲ, 30 ਜੁਲਾਈ 2025 – ਭਾਖੜਾ ਡੈਮ ‘ਤੇ ਜਲਦ ਹੀ CISF ਤੈਨਾਤ ਹੋਵੇਗੀ। ਕਿਉਂਕਿ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਨੂੰ ਲੈ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਤਿਆਰੀ ਖਿੱਚ ਲਈ ਗਈ ਹੈ। ਇਸ ਦੇ ਲਈ ਬੀਬੀਐਮਬੀ ਵੱਲੋਂ 8.50 ਕਰੋੜ ਰੁਪਏ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਜਮਾਂ ਵੀ ਕਰਵਾ ਦਿੱਤੇ ਗਏ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਤਾਇਨਾਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਲਈ ਖਰਚ ਦੇਣ ਤੋਂ ਇਨਕਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਬੀਬੀਐਮਬੀ ਵੱਲੋਂ ਆਪਣੇ ਪੱਧਰ ‘ਤੇ ਤਿਆਰੀ ਕਰਕੇ ਦੇ 8.50 ਕਰੋੜ ਰੁਪਏ ਕੇਂਦਰ ਕੋਲ ਜਮਾਂ ਕਰਵੇ ਗਏ ਹਨ।
ਦੱਸ ਦਈਏ ਕਿ ਪੰਜਾਬ ਸਰਕਾਰ ਭਾਖੜਾ ਡੈਮ ‘ਤੇ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਨੂੰ ਲੈ ਕੇ ਮਤਾ ਵੀ ਪਾਸ ਕਰ ਚੁੱਕੀ ਹੈ ਜਿਸ ‘ਚ ਸਾਰੀਆਂ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਦੇ ਨਾਲ ਹਾਮੀ ਭਰੀ ਹੈ। ਪਰ ਇੱਥੇ ਇਹ ਗੱਲ ਵੀ ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਜਦੋਂ ਪੰਜਾਬ ਵਿਧਾਨ ਸਭਾ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ ਤਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਰੋਕ ਲਾ ਦਿੱਤੀ ਗਈ ਸੀ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ ਨੂੰ ਇਹ ਰਿਹਾਇਸ਼ ਮਿਲਣੀ ਸੀ। ਹਾਲਾਂਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪ੍ਰਬੰਧਕਾਂ ਵੱਲੋਂ ਘਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਕਾਨ ਅਲਾਟ ਕੀਤੇ ਜਾਣੇ ਸਨ।
ਜਦੋਂ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਦੋ ਹੋਰ ਭਾਈਵਾਲ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਤੇ CISF ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਦਾ ਸਮਰਥਨ ਕਰ ਰਹੇ ਹਨ।

ਇਸ ਸੰਬੰਧੀ ਸੀਐਮ ਮਾਨ ਪ੍ਰੈਸ ਕਾਨਫਰੰਸ ਕਰਕੇ ਕਹਿ ਚੁੱਕੇ ਹਨ ਕਿ ਕੇਂਦਰ ਦੀ ਬੀਜੇਪੀ ਸਰਕਾਰ ਨੇ ਹਮੇਸ਼ਾ ਪੰਜਾਬ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਡੈਮ ‘ਤੇ CISF ਦੇ ਜਵਾਨਾਂ ਦੀ ਭਰਤੀ ਕਰਨ ਨੂੰ ਮਨਜ਼ੂਰੀ ਦੇ ਕੇ ਇਸ ਦਾ ਖ਼ਰਚਾ ਪੰਜਾਬ ਦੇ ਸਿਰ ਪਾਉਣ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪਠਾਨਕੋਟ ‘ਚ ਹੋਏ ਹਮਲੇ ਤੋਂ ਬਾਅਦ ਫੋਰਸ ਭੇਜਣ ਦਾ ਖ਼ਰਚਾ ਵੀ ਪੰਜਾਬ ਸਰਕਾਰ ਤੋਂ ਮੰਗਿਆ ਗਿਆ ਸੀ। ਉਨ੍ਹਾਂ ਕਿਹਾ ਕਿ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 8 ਕਰੋੜ 58 ਲੱਖ ਰੁਪਏ ਦਾ ਵਾਧੂ ਖ਼ਰਚਾ ਪੰਜਾਬ ਦੇ ਸਿਰ ਕਿਉਂ ਪਾਇਆ ਜਾ ਰਿਹਾ ਹੈ ? ਕੀ ਕੇਂਦਰ ਸਰਕਾਰ ਦਾ ਇਰਾਦਾ ਕੇਂਦਰੀ ਬਲਾਂ ਰਾਹੀਂ ਪੰਜਾਬ ਦਾ ਪਾਣੀ ਚੋਰੀ ਕਰਨ ਦਾ ਹੈ ? ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਦੇ ਵੀ ਇਹ ਸਵੀਕਾਰ ਨਹੀਂ ਕਰਾਂਗੇ ਕਿ ਅਸੀਂ ਆਪਣਾ ਪਾਣੀ ਵੀ ਲੁੱਟਣ ਦਈਏ ਅਤੇ ਇਸ ਦਾ ਭੁਗਤਾਨ ਵੀ ਕਰੀਏ। ਉਨ੍ਹਾਂ ਕਿਹਾ ਕਿ ਇਹ ਬੀਬੀਐਮਬੀ ਨੂੰ ਇੱਕ ਚਿੱਟਾ ਹਾਥੀ ਦੱਸਦੇ ਸਨ। ਸੀਐਮ ਮਾਨ ਨੇ ਕਿਹਾ ਕਿ ਡੈਮ ਬਣਾਉਣ ਸਮੇਂ ਕੇਂਦਰ ਵੱਲੋਂ ਲਏ ਗਏ 143 ਕਰੋੜ ਰੁਪਏ ਹੁਣ ਤੱਕ ਵਾਪਸ ਨਹੀਂ ਕੀਤੇ ਗਏ ਹਨ।
