- ਕਿਸੇ ਤਿੱਖੀ ਵਸਤੂ ਨਾਲ ਕੀਤਾ ਗਿਆ ਹਮਲਾ
ਬਠਿੰਡਾ, 9 ਅਪ੍ਰੈਲ 2023 – ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ‘ਚ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ 4-5 ਕੈਦੀਆਂ ਵਿਚਾਲੇ ਝੜਪ ਹੋ ਗਈ। ਝੜਪ ਵਿੱਚ ਇੱਕ ਮੁਕੱਦਮੇ ਅਧੀਨ ਕੈਦੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਐਮ.ਐਲ.ਆਰ ਕੱਟ ਕੇ ਸਬੰਧਤ ਥਾਣੇ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਖਮੀ ਕੈਦੀ ਨੂੰ ਲੈ ਕੇ ਆਏ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਰਾਤ ਸਮੇਂ ਕਿਸੇ ਗੱਲ ਨੂੰ ਲੈ ਕੇ ਬੈਰਕ ‘ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਵਿਚਕਾਰ ਝਗੜਾ ਹੋ ਗਿਆ ਸੀ। ਜਿਸ ਵਿੱਚ ਇੱਕ ਅੰਡਰ ਟਰਾਇਲ ਕੈਦੀ ਜ਼ਖਮੀ ਹੋ ਗਿਆ ਹੈ। ਜਿਸ ਦੇ ਇਲਾਜ ਲਈ ਉਹ ਹਸਪਤਾਲ ਲੈ ਕੇ ਆਏ ਹਨ। ਲੜਾਈ ਦਾ ਕਾਰਨ ਜੇਲ੍ਹ ਅਧਿਕਾਰੀ ਹੀ ਦੱਸ ਸਕਦੇ ਹਨ।
ਡਾਕਟਰ ਅਨੁਸਾਰ ਪੁਲੀਸ ਮੁਲਾਜ਼ਮ ਅੰਡਰ ਟਰਾਇਲ ਕੈਦੀ ਨੂੰ ਜੇਲ੍ਹ ਵਿੱਚੋਂ ਲੈ ਕੇ ਆਏ ਸਨ। ਜਿਸ ਦੀ ਪਿੱਠ ‘ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕੀਤਾ ਗਿਆ ਹੈ। ਇਸ ਸਬੰਧੀ ਐਮ.ਐਲ.ਆਰ ਕੱਟ ਕੇ ਸਬੰਧਤ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ।