ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, 4 ਗੰਭੀਰ ਜ਼ਖਮੀ, ਇਕ ਅੰਮ੍ਰਿਤਸਰ ਰੈਫਰ

  • ਗੁਰਦੁਆਰਾ ਸਾਹਿਬ ‘ਚ ਹੋਈ ਝੜਪ
  • ਕਿਰਪਾਨਾਂ ਨਾਲ ਕੀਤਾ ਹਮਲਾ

ਕਪੂਰਥਲਾ, 24 ਅਪ੍ਰੈਲ 2023 – ਕਪੂਰਥਲਾ ਸ਼ਹਿਰ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਵੀਆਂ ਸਾਹਿਬ ਵਿਖੇ ਅੱਜ ਸਵੇਰੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਾਲੇ ਝਗੜਾ ਹੋ ਗਿਆ, ਜਿਨ੍ਹਾਂ ਨੇ ਇੱਕ ਦੂਜੇ ‘ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ।

ਮੁੱਢਲੀ ਜਾਣਕਾਰੀ ਅਨੁਸਾਰ ਇਸ ਝੜਪ ਵਿੱਚ 4 ਲੋਕ ਜ਼ਖ਼ਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਕ ਜ਼ਖਮੀ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

ਐਸਪੀ ਹਰਵਿੰਦਰ ਸਿੰਘ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ। ਕੁੱਟਮਾਰ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਵੀਆਂ ਸਾਹਿਬ ‘ਚ ਪਿਛਲੇ ਕਾਫੀ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

ਪਿਛਲੇ ਦਿਨੀਂ ਸੇਵਾ ਦੀ ਜ਼ਿੰਮੇਵਾਰੀ ਟੁਰਨਾ ਦਲ ਦੇ ਮੱਖੀ ਬਾਬਾ ਮੇਜਰ ਸਿੰਘ ਨੂੰ ਸੌਂਪੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 2 ਨਿਹੰਗਾਂ ਨੇ ਗੁਰਦੁਆਰਾ ਸਾਹਿਬ ਵਿੱਚ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਝਗੜਾ ਇੰਨਾ ਵੱਧ ਗਿਆ ਕਿ ਉਨ੍ਹਾਂ ਨੇ ਕਿਰਪਾਨਾਂ ਨਾਲ ਇੱਕ ਦੂਜੇ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਜ਼ਖ਼ਮੀਆਂ ਵਿੱਚ ਕਮਲਜੀਤ ਸਿੰਘ (ਗਿੰਨੀ ਬਾਵਾ), ਮਨਜੀਤ ਬਹਾਦਰ ਸਿੰਘ ਬਾਵਾ, ਦਵਿੰਦਰ ਕੌਰ ਅਤੇ ਸਿਮਰਨਜੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਗਿੰਨੀ ਬਾਵਾ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ‘ਚ ਕੋਵਿਡ ਦੇ 7178 ਨਵੇਂ ਮਾਮਲੇ ਆਏ ਸਾਹਮਣੇ …

ਚੰਡੀਗੜ੍ਹ ਪੁਲਿਸ ਨੇ ਦੋ ਬੱਚਿਆਂ ਦੇ ਪਿਓ ਨੂੰ ਨਾਬਾਲਗ ਦੱਸ ਕੱਟਿਆ ਚਲਾਨ