ਚੰਡੀਗੜ੍ਹ, 11 ਸਤੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਜਰਮਨੀ ਵਿੱਚ ਹੋਣ ਵਾਲੇ ਵਪਾਰ ਮੇਲੇ ਵਿੱਚ ਸ਼ਿਰਕਤ ਕਰਨ ਲਈ ਮਿਊਨਿਖ ਸ਼ਹਿਰ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਰਮਨੀ ਨਾਲ ਪੰਜਾਬ ਦੇ ਵਪਾਰਕ ਸਬੰਧਾਂ ਵਿੱਚ ਬਹੁਤ ਵਾਧਾ ਹੋਵੇਗਾ। ਜਿਸ ਨਾਲ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

