ਸੰਗਰੂਰ, 29 ਸਤੰਬਰ 2023 – ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਜਾਣਗੇ। ਇਸ ਦੌਰਾਨ ਉਹ ਜ਼ਿਲ੍ਹੇ ‘ਚ ਪੇਂਡੂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲੇ ਫੇਜ਼ ‘ਚ 12 ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ।
ਸੰਗਰੂਰ ਜ਼ਿਲ੍ਹੇ ‘ਚ 8.4 ਕਰੋੜ ਰੁਪਏ ਦੀ ਲਾਗਤ ਨਾਲ 28 ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਜੋ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਹੋਣਗੀਆਂ।