ਚੰਡੀਗੜ੍ਹ, 26 ਮਈ 2022 – ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ। ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ। ਜਿਸ ਵਿਚ ਪਤਾ ਲੱਗਾ ਕਿ ਕੁਝ ਮੰਤਰੀਆਂ ਦੀਆਂ ਪਤਨੀਆਂ, ਪੁੱਤ, ਭਤੀਜੇ ਅਤੇ ਭਾਣਜੇ ਸਰਕਾਰੀ ਕੰਮ ਵਿਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੱਧਰ ‘ਤੇ ਮੰਤਰੀਆਂ ਦੇ ਵਿਭਾਗ ਦੇ ਅਧਿਕਾਰੀਆਂ ਤੋਂ ਫੀਡਬੈਕ ਲਈ। ਜਿਸ ਵਿਚ ਪਤਾ ਲੱਗਾ ਕਿ ਇਕ ਮੰਤਰੀ ਦੀ ਪਤਨੀ ਸਰਕਾਰੀ ਕੰਮ ਵਿਚ ਬਹੁਤ ਜ਼ਿਆਦਾ ਉਲਝ ਰਹੀ ਹੈ। ਇੱਕ ਮੰਤਰੀ ਦਾ ਭਤੀਜਾ ਵੀ ਸਰਕਾਰੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੀ ਸਲਾਹ ਦੇ ਰਿਹਾ ਹੈ। ਇਕ ਮੰਤਰੀ ਦਾ ਪੁੱਤਰ ਆਪਣੇ ਨਾਂ ‘ਤੇ ਲੋਕਾਂ ਨੂੰ ਮਿਲ ਰਿਹਾ ਹੈ। ਇਸ ਨੂੰ ਦੇਖਦੇ ਹੋਏ ਮਾਨ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦਾ ਵੀ ਸਟਿੰਗ ਆਪ੍ਰੇਸ਼ਨ ਹੋ ਸਕਦਾ ਹੈ। ਜਿਸ ਕਾਰਨ ਕੁਰਸੀ ਸਿੱਧੀ ਚਲੀ ਜਾਵੇਗੀ, ਜਿਵੇਂ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਗਈ ਹੈ।
ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਕੁਰਸੀ ਛੱਡਣ ਦਾ ਮੁੱਖ ਕਾਰਨ ਉਨ੍ਹਾਂ ਦਾ ਭਤੀਜਾ ਪ੍ਰਦੀਪ ਗੋਇਲ ਹੈ। ਸਿੰਗਲਾ ਨੇ ਪ੍ਰਦੀਪ ਨੂੰ ਆਪਣਾ ਓ.ਐਸ.ਡੀ. ਬਣਾਇਆ। ਪ੍ਰਦੀਪ ਨੇ ਸੁਪਰਡੈਂਟ ਇੰਜੀਨੀਅਰ ਤੋਂ 1% ਕਮਿਸ਼ਨ ਮੰਗਿਆ ਸੀ। ਜੋ ਰਿਕਾਰਡ ਹੋ ਗਿਆ। ਜਿਸ ਤੋਂ ਬਾਅਦ ਮਾਨ ਨੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ। ਸਿੰਗਲਾ ਦੇ ਨਾਲ-ਨਾਲ ਭਤੀਜੇ ਪ੍ਰਦੀਪ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁੱਖ ਦੋਸ਼ੀ ਬਣਾਇਆ ਗਿਆ ਹੈ।