ਪਟਵਾਰੀਆਂ ..ਕਾਨੂੰਨਗੋਆਂ ਅਤੇ ਡੀਸੀ ਦਫ਼ਤਰ ਕਰਮਚਾਰੀਆਂ ਨੂੰ CM ਮਾਨ ਦੀ ਚੇਤਾਵਨੀ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 30 ਅਗਸਤ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪਟਵਾਰੀਆਂ ਤੇ ਕਾਨੂੰਨਗੋਆਂ ਅਤੇ ਅਤੇ ਡੀਸੀ ਦਫ਼ਤਰ ਕਰਮਚਾਰੀਆਂ ਨੂੰ ਧਮਕੀ ਭਰੇ ਲਹਿਜੇ ਵਿਚ ਚੇਤਾਵਨੀ ਜਾਰੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ….ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ….ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ….ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ….ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ….ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ…”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨਾਂ ਦੇ 2 ਗਰੁੱਪ ਆਪਸ ‘ਚ ਭਿੜੇ, ਚੱਲੇ ਇੱਟਾਂ-ਪੱਥਰ ਸੁੱਟੇ, ਪੜ੍ਹੋ ਕੀ ਹੈ ਮਾਮਲਾ

ਗੁਰਦਾਸਪੁਰ ‘ਚ ਹੈਰੋਇਨ ਦੇ 6 ਪੈਕਟ ਬਰਾਮਦ: ਬੈਟਰੀ ਦੇ ਖੋਲ ‘ਚ ਲੁਕੋ ਕੇ ਜ਼ਮੀਨ ‘ਚ ਦੱਬੀ ਹੋਈ ਸੀ ਹੈਰੋਇਨ