ਚੰਡੀਗੜ੍ਹ, 28 ਮਾਰਚ 2024- ਸੀਐੱਮ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਤੇ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਹ ਖੁਸ਼ਖਬਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਉਨ੍ਹਾਂ ਕਿਹਾ ਕਿ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”