ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਸ਼ਾਮ ਨੂੰ ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ

  • ਰੋਡ ਪ੍ਰੋਜੈਕਟ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰਨਗੇ

ਚੰਡੀਗੜ੍ਹ, 14 ਜੂਨ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ ਉਨ੍ਹਾਂ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਕਰਨਗੇ। ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਵੀ ਸੀਐਮ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਅਤੇ ਹੋਰਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐਫ ਅਤੇ ਐਨਐਚਐਮ ਤੋਂ ਰੋਕੇ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ।

ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦੇ ਤੰਦਰੁਸਤੀ ਫੰਡ ਦੀ ਵਰਤੋਂ ਮੁਹੱਲਾ ਕਲੀਨਿਕ ਵਿੱਚ ਕੀਤੀ ਹੈ। ਅਜਿਹੇ ਵਿੱਚ ਜਦੋਂ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਨੇ ਰੋਕ ਦਿੱਤਾ ਹੈ ਤਾਂ ਐਨਐਚਐਮ ਫੰਡ ਦੀ ਕੋਈ ਤੁਕ ਨਹੀਂ ਬਣਦੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ‘ਚ 8.49 ਕਰੋੜ ਦੀ ਲੁੱਟ ਦਾ ਮਾਮਲਾ, CP ਸਿੱਧੂ ਨੇ CMS ਦਾ ਲਾਇਸੈਂਸ ਰੱਦ ਕਰਨ ਲਈ CM ਤੇ DGP ਨੂੰ ਲਿਖਿਆ ਪੱਤਰ

ਹਿਮਾਚਲ ਦੇ ਸਾਬਕਾ CM ਪ੍ਰੇਮ ਕੁਮਾਰ ਧੂਮਲ ਦੇ ਵੱਡੇ ਭਰਾ ਰੂਪ ਸਿੰਘ ਧੂਮਲ ਦਾ ਦੇਹਾਂਤ