- ਘਰ-ਘਰ ਮੁਫਤ ਰਾਸ਼ਨ ਸਕੀਮ ਕਰਨਗੇ ਸ਼ੁਰੂ
- ‘ਆਪ’ ਸੁਪਰੀਮੋ ਕੇਜਰੀਵਾਲ ਦੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਤੀਜੀ ਰੈਲੀ
ਖੰਨਾ, 10 ਫਰਵਰੀ 2024 – ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਹ ਇੱਥੇ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਰੈਲੀ ਕਰਨਗੇ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕੇਜਰੀਵਾਲ ਦੀ ਇਹ ਤੀਜੀ ਰੈਲੀ ਹੈ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਰੈਲੀਆਂ ਕਰ ਚੁੱਕੇ ਹਨ।
ਪੰਜਾਬ ਵਿੱਚ ਘਰ-ਘਰ ਮੁਫ਼ਤ ਰਾਸ਼ਨ ਸਕੀਮ ਸ਼ੁਰੂ ਹੋਣ ਜਾ ਰਹੀ ਹੈ। ਇਸ ਦੀ ਸ਼ੁਰੂਆਤ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੋਂ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਨਗੇ ਅਤੇ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ‘ਆਪ’ ਨੇ ਇਸ ਰੈਲੀ ਨੂੰ ਮਹਾਰੈਲੀ ਦਾ ਨਾਂ ਦਿੱਤਾ ਹੈ।