ਚੰਡੀਗੜ੍ਹ, 10 ਫਰਵਰੀ 2023 – ਮੁੱਖ ਮੰਤਰੀ ਭਗਵੰਤ ਮਾਨ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੈਸ਼ਨਲ ਹਾਈਵੇਅ ‘ਤੇ ਧਰਨੇ ‘ਤੇ ਬੈਠੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇ ਨੂੰ ਖੋਲ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ।
ਸੀ ਐਮ ਮਾਨ ਨੇ ਟਵੀਟ ਕੀਤਾ ਕਿ “ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ,ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ,ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ”