ਚੰਡੀਗੜ੍ਹ, 24 ਜੂਨ 2025 – ਪੰਜਾਬ ਵਾਸੀਆਂ ਲਈ 26 ਜੂਨ ਨੂੰ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਦਰਅਸਲ 26 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ।
ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਏਜੰਡਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਸੂਬਾ ਵਾਸੀਆਂ ਲਈ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।

