- ਕਿਹਾ ਜਲਦ ਹੀ Goldy Brar ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇਗਾ
ਨਵੀਂ ਦਿੱਲੀ, 2 ਨਵੰਬਰ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਜਿਸ ਦੀਆਂ ਮੀਡੀਆ ‘ਤੇ ਸਵੇਰ ਤੋਂ ਹੀ ਖਬਰਾਂ ਚੱਲ ਰਹੀਆਂ ਹਨ। ਪਰ ਇਸ ਬਾਰੇ ਕੋਈ ਵੀ ਅਧਿਕਾਰਿਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਸੀ।
ਜਿਸ ਦੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਗਿਆ ਹੈ ਕਿ, ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਤੋਂ ਡਿਟੇਨ ਕਰ ਲਿਆ ਹੈ। ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਅਸੀਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਸੀ ਅਤੇ ਜਲਦ ਹੀ Goldy Brar ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇਗਾ।