ਮੁੱਖ ਮੰਤਰੀ ਮਾਨ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ‘ਤੇ ਨੀਰਜ ਚੋਪੜਾ ਨੂੰ ਦਿੱਤੀ ਮੁਬਾਰਕਬਾਦ

  • ਨੀਰਜ ਦੀ ਵਿਲੱਖਣ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰੇਗੀ

ਚੰਡੀਗੜ੍ਹ, 9 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ।

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਉਲੰਪਿਕਸ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਉਲੰਪਿਕਸ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕਸ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨੌਜਵਾਨ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੇ ਨਕਸ਼ੇ-ਕਦਮ ਉਤੇ ਚੱਲਣ ਲਈ ਟੁੰਬੇਗਾ। ਉਨ੍ਹਾਂ ਉਮੀਦ ਜਤਾਈ ਕਿ ਨੀਰਜ ਚੋਪੜਾ ਨਵੇਂ ਖਿਡਾਰੀਆਂ ਲਈ ਆਉਣ ਵਾਲੇ ਸਮੇਂ ਵਿੱਚ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਆਦਰਸ਼ ਦੀ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿੱਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ ਦਾ ਪਤਾ ਚੱਲਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੀਬੀ ਰਜਨੀ ਫਿਲਮ ਦੀ ਸਟਾਰ ਕਾਸਟ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਵੰਡੇ ਬੂਟੇ

ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਰਾਹਤ: ਅਦਾਲਤ ਨੇ ਸੰਸਦੀ ਖਿਲਾਫ ਦਾਇਰ ਪਟੀਸ਼ਨ ਕੀਤੀ ਖਾਰਜ