ਚੰਡੀਗੜ੍ਹ, 28 ਜੁਲਾਈ 2023- ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ 12500 ਕੱਚੇ ਅਧਿਆਪਕਾਂ ਦੀਆਂ ਪੱਕੀਆਂ ਸੇਵਾਵਾਂ ਕਰਨ ਵਾਸਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਤੋਂ ਪਹਿਲਾਂ ਸਵੇਰੇ ਸੀਐਮ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ, ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ…ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਅੱਗੋਂ ‘ਕੱਚਾ’ ਸ਼ਬਦ ਹਟਾਉਣ ਜਾ ਰਹੇ ਹਾਂ…ਚੰਡੀਗੜ੍ਹ ਵਿਖੇ ਇੱਕ ਸਮਾਗਮ ‘ਚ ਅੱਜ ਮੈਂ 12,500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਵਾਂਗਾ…ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਰਹੇ ਹਾਂ ਉਹ ਵੀ ਸਾਰੀਆਂ ਕਾਨੂੰਨੀ ਅੜਚਣਾ ਦੂਰ ਕਰਕੇ… ਜੋ ਕਹਿੰਦੇ ਹਾਂ, ਉਹ ਕਰਦੇ ਹਾਂ…”