CM ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਮਜੀਠੀਆ

  • ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਤਰਕੀਬਾਂ ਉਹਨਾਂ ਨੂੰ ਡਰਾ ਨਹੀਂ ਸਕਣਗੀਆਂ, ਉਹ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ

ਪਟਿਆਲਾ, 16 ਜਨਵਰੀ 2024: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ ਪਵੇਗਾ।

ਇਥੇ ਪੰਜਵੀਂ ਐਸ ਆਈ ਟੀ ਦੇ ਸੰਮਨਾਂ ਦਾ ਜਵਾਬ ਦੇਣ ਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਇਕ ਰਿਕਾਰਡ ਦਾ ਹਿੱਸਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੇਰੇ ਖਿਲਾਫ ਕੇਸ ਦਰਜ ਕਰਨ ਵਾਸਤੇ ਪੰਦਰਾਂ ਦਿਨਾਂ ਵਾਸਤੇ ਇਕ ਪੁਲਿਸ ਨੂੰ ਡੀ ਜੀ ਪੀ ਨਿਯੁਕਤ ਕੀਤਾ ਸੀ। ਉਹਨਾਂ ਕਿਹਾ ਕਿ ਝੂਠਾ ਕੇਸ ਦਰਜ ਹੋਣ ਮਗਰੋਂ ਹਾਈ ਕੋਰਟ ਨੇ ਇਕ ਵਿਸਥਾਰਿਤ ਹੁਕਮ ਪਾਸ ਕੀਤਾ ਜਿਸ ਵਿਚ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਖਿਲਾਫ ਕੋਈ ਦੋਸ਼ ਨਹੀਂ ਬਣਦੇ ਤੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸਬੰਧਤ ਅਦਾਲਤ ਨੇ ਉਹ ਕੇਸ ਦੀ ਸੁਣਵਾਈ ਮੁਕੰਮਲ ਕਰ ਲਈ ਹੈ ਜਿਸ ਵਿਚ ਮੇਰੇ ਖਿਲਾਫ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਸਰਕਾਰ ਕਿਸੇ ਦੀ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਵਾਰ-ਵਾਰ ਐਸ ਆਈ ਟੀ ਗਠਿਤ ਕਰ ਕੇ ਮਨਚਾਹੇ ਨਤੀਜੇ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਹੁਣ ਐਸ ਆਈ ਟੀ ਵਿਚ ਵੱਧ ਤੋਂ ਵੱਧ ਜੂਨੀਅਰ ਅਫਸਰ ਸ਼ਾਮਲ ਕੀਤੇ ਗਏ ਹਨ ਤੇ ਨਵੀਂ ਐਸ ਆਈ ਟੀ ਵਿਚ ਇਕ ਐਸ ਪੀ ਰੈਂਕ ਦਾ ਅਫਸਰ ਸ਼ਾਮਲ ਕੀਤਾ ਗਿਆ ਹੈ ਜੋ ਮੁੱਖ ਮੰਤਰੀ ਦੀਆਂ ਅੱਖਾਂ ਤੇ ਕੰਨ ਬਣ ਰਿਹਾ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਵਾਰ-ਵਾਰ ਸੰਮਨ ਕੀਤੇ ਜਾਣ ’ਤੇ ਐਸ ਆਈ ਟੀ ਅੱਗੇ ਪੇਸ਼ ਹੋ ਰਹੇ ਹਨ ਜਦੋਂ ਕਿ ਦੂਜੇ ਪਾਸੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ ਤੇ ਉਹ ਇਸ ਵਾਸਤੇ ਸ੍ਰੀ ਭਗਵੰਤ ਮਾਨ ਦੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਡਰਾਉਣ ਦੇ ਯਤਨ ਸਫਲ ਨਹੀਂ ਹੋਣਗੇ ਤੇ ਉਹ ਪੰਜਾਬ ਦੇ ਮੁੱਦੇ ਚੁੱਕਦੇ ਰਹਿਣਗੇ ਤੇ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਸ੍ਰੀ ਮਲਿਕਅਰਜੁਨ ਖੜਗੇ ’ਮਫਲਰ ਮੈਨ’ ਬਣ ਗਏ ਹਨ ਕਿਉਂਕਿ ਉਹਨਾਂ ਦੀ ਪਾਰਟੀ ਦਾ ਆਪ ਨਾਲ ਗਠਜੋੜ ਹੋ ਗਿਆ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਰਲ ਕੇ ਲੜ ਰਹੀਆਂ ਹਨ ਤੇ ਇਹਨਾਂ ਪੰਜਾਬ ਵਾਸਤੇ ਵੀ ਗਠਜੋੜ ਬਣਾ ਲਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਕਾਂਗਰਸ ਨੇ ਮੁੱਖ ਵਿਰੋਧੀ ਪਾਰਟੀ ਹੋਣ ਦਾ ਰੁਤਬਾ ਗੁਆ ਲਿਆ ਹੈ ਅਤੇ ਪੰਜਾਬੀਆਂ ਹੁਣ ਵੇਖ ਰਹੇ ਹਨ ਕਿ ਕਿਹੜੀ ਵਾਸ਼ਿੰਗ ਮਸ਼ੀਨ ਵਰਤ ਕੇ ਆਮ ਆਦਮੀ ਪਾਰਟੀ ਉਹਨਾਂ ਕਾਂਗਰਸੀਆਂ ਨੂੰ ਕਲੀਨ ਚਿੱਟ ਦੇਣਗੇ ਜਿਹਨਾਂ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਹੀ਼ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੇਅਰਮੈਨ ਹਰਚੰਦ ਬਰਸਟ ਵੱਲੋਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰਾ ਕਰਨ ਦੇ ਨਿਰਦੇਸ਼

ਪੰਜਾਬ ਪੁਲਿਸ ਦੀ ਬੱਸ ਦਾ ਭਿਆਨਕ ਐਕਸੀਡੈਂਟ, ASI ਰੈਂਕ ਦੇ 4 ਮੁਲਾਜ਼ਮਾਂ ਦੀ ਮੌ+ਤ