ਚੰਡੀਗੜ੍ਹ, 13 ਜਨਵਰੀ 2023 – ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਮੌਕੇ ਕੱਚੇ ਕਾਮਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਤੁਹਾਡੇ ਨਾਲ ਇੱਕ ਹੋਰ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ… ਸਾਡੀ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਰਹੀ ਹੈ ਅਤੇ ਇਸ ਸਬੰਧ ਵਿੱਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। .. ਵੇਰਵਾ ਜਲਦੀ ਹੀ ਦਿੱਤੇ ਜਾਣਗੇ … ਲੋਹੜੀ ਦੀਆਂ ਮੁਬਾਰਕਾਂ
