ਅਫ਼ਸਰਾਂ ਨਾਲ ਹਾਈ ਲੈਵਲ ਮੀਟਿੰਗ ਤੋਂ ਬਾਅਦ CM ਮਾਨ ਵੱਲੋਂ ਵੱਡਾ ਐਲਾਨ

ਚੰਡੀਗੜ੍ਹ, 28 ਫਰਵਰੀ 2025 – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਨੇ ਨਵੀਂ ਨਸ਼ਾ ਰੋਕੂ ਅਤੇ ਮੁੜਵਸੇਬਾ ਨੀਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਚਰਚਾ ਕੀਤੀ ਤੇ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਨਿਜਾਤ ਲਈ ਇਸ ਨੀਤੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਤੇ ਲੋੜ ਪੈਣ ’ਤੇ ਇਨ੍ਹਾਂ ਉੱਤੇ ਬੁਲਡੋਜ਼ਰ ਚਲਾਏ ਜਾਣ ਦੀ ਕਾਰਵਾਈ ਜਾਰੀ ਰਹੇਗੀ। ਇਸ ਮੀਟਿੰਗ ਵਿਚ ਸੂਬੇ ਵਿਚ ਨਸ਼ਿਆਂ ਨੂੰ ਠੱਲ ਪਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਬਣਾਈ ਗਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਸ਼ਾਮਲ ਹੋਈ। ਕਮੇਟੀ ਦੇ ਹੋਰਨਾਂ ਮੈਂਬਰਾਂ ਵਿਚ ਮੰਤਰੀ ਅਮਨ ਅਰੋੜਾ, ਡਾ.ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰਣਪ੍ਰੀਤ ਸਿੰਘ ਸੋਂਧ ਸ਼ਾਮਲ ਹਨ।

ਬੈਠਕ ਵਿਚ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰ ਅਤੇ ਐੱਸਐੱਸਪੀਜ਼ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਨਸ਼ਿਆਂ ਦੇ ਹੌਟਸਪੌਟਾਂ ਦੀ ਪਛਾਣ ਕਰੇਗੀ, ਸਪਲਾਈ ਚੇਨ ਨੂੰ ਤੋੜੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਨਸ਼ਟ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਨੂੰ ਜਨ ਅੰਦੋਲਨ ਵਿਚ ਬਦਲਣ। ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਸਖ਼ਤੀ ਨਾਲ ਤਾੜਨਾ ਦਿੰਦਿਆਂ ਕਿਹਾ ਕਿ ਤਸਕਰ ਜਾਂ ਤਾਂ ਇਹ ਕਾਲਾ ਧੰਦਾ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਜਾਣ, ਹੁਣ ਉਨ੍ਹਾਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਇਸ ਮੀਟਿੰਗ ਉਪਰੰਤ ਬੋਲਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ੇ ਵਿਰੁੱਧ’ ਛੇੜਿਆ ਹੋਇਆ ਹੈ। ਪੰਜਾਬ ਸਰਕਾਰ ਨੇ ਇਹ ਤਹੱਈਆ ਕੀਤਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸੁਫਨਾ ਕਿ ਪੰਜਾਬ ਵਿਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇ। ਪਰ ਅੱਜ ਵੱਡਾ ਸਵਾਲ ਇਹ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿਚ ਇਹ ਕੋਹੜ ਪਨਪਿਆ ਕਿਵੇਂ, ਇਹ ਘੋਖਣਾ ਲਾਜ਼ਮੀ ਹੈ। ਅਰੋੜਾ ਨੇ ਕਿਹਾ ਕਿ 2007 ਤੋਂ ਲੈ ਕੇ ਜਦੋਂ ਅਕਾਲੀ-ਭਾਜਪਾ ਦੀ ਸਰਕਾਰ ਸੀ, ਉਸ ਸਮੇਂ ਕੋਹੜ ਇਸ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਪੰਜਾਬ ਵਿਚ ਕਦੇ ਕਿਸੇ ਨੇ ਚਿੱਟਾ, ਸੰਥੈਟਿਕ ਨਸ਼ੇ ਦਾ ਨਾਂ ਤਕ ਨਹੀਂ ਸੁਣਇਆ ਸੀ। ਮਾਝੇ ਅਤੇ ਮਾਲਵੇ ਵਿਚ ਇਸ ਦੀ ਸ਼ੁਰੂਆਤ ਹੋਈ। 2009 ਵਿਚ ਬਾਰਡਰ ਬੈਲਟ ਅਟਾਰੀ ਵਿਚੋਂ ਵੱਡੀ ਖੇਪ ਸ਼ੁਰੂ ਹੋਈ, ਉਸ ਸਮੇਂ ਇੰਟਰਨੈਸ਼ਨਲ ਸਮਗਲਿੰਗ ਦਾ ਦੌਰ ਸ਼ੁਰੂ ਹੋਇਆ। ਇਸ ਮਗਰੋਂ ਇਹ ਕੈਂਸਰ ਵੱਧਦਾ ਗਿਆ। ਅਰੋੜਾ ਨੇ ਕਿਹਾ ਕਿ ਫਿਰ ਜਦੋਂ ਅਕਾਲੀ-ਭਾਜਪਾ ਦੀ ਸਰਕਾਰ ਆਈ ਤਾਂ ਉਸ ਸਮੇਂ ਤੇਜ਼ੀ ਨਾਲ ਇਸ ਦਾ ਪ੍ਰਚਾਰ ਹੋਇਆ, ਉਸ ਸਮੇਂ ਦੇ ਲੀਡਰਾਂ ਨੇ ਘਰ-ਘਰ ਨਸ਼ਾ ਪਹੁੰਚਾਉਣ ਦਾ ਕੰਮ ਕੀਤਾ।

ਉਸ ਸਮੇਂ ਸਿਆਸੀ ਲੀਡਰਾਂ, ਪੁਲਸ ਅਤੇ ਡਰੱਗ ਪੈਡਲਰਾਂ ਨੇ ਇਕ-ਮਿੱਕ ਹੋ ਕੇ ਪੰਜਾਬ ਨੂੰ ਇਸ ਕੋਹੜ ਵੱਲ ਧੱਕਿਆ। ਜਗਦੀਸ਼ ਭੋਲਾ ਜਦੋਂ ਫੜਿਆ ਗਿਆ ਤਾਂ ਉਸ ਨੇ ਕਿਨ੍ਹਾਂ ਲੀਡਰਾਂ ਦੇ ਨਾਂ ਲਏ ਇਹ ਸਭ ਨੂੰ ਪਤਾ ਹੈ। ਪੰਜਾਬ ਪੁਲਸ ਨੇ ਕਿਸੇ ਸਮੇਂ ਅੱਤਵਾਦ ਨੂੰ ਵੀ ਜੜ੍ਹੋਂ ਖ਼ਤਮ ਕੀਤਾ ਪਰ ਮਾੜੀ ਕਿਸਮਤ ਪੁਲਸ ਖੁਦ ਇਨ੍ਹਾਂ ਨਾਲ ਮਿਲ ਗਈ, ਜਿਸ ਕਾਰਨ ਇਹ ਕੋਹੜ ਵਧਦਾ ਗਿਆ। 2017 ਵਿਚ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਫਤਵਾ ਦਿੱਤਾ, ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਹਾ ਕਿ ਮੈਂ ਚਾਰ ਹਫਤਿਆਂ ਵਿਚ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰ ਦੇਵਾਂਗਾ ਪਰ ਉਸ ਸਮੇਂ ਵੀ ਇਸ ਦਾ ਪ੍ਰਚਾਰ ਪ੍ਰਸਾਰ ਵੱਧਦਾ ਗਿਆ, ਸਰਕਾਰ ਨੇ ਇਸ ਨੂੰ ਰੋਕਣ ਦੀ ਬਜਾਏ ਅੱਖਾਂ ‘ਤੇ ਪੱਟੀ ਬੰਨ੍ਹ ਕੇ ਇਸ ਨੂੰ ਪ੍ਰਫੁਲਤ ਹੁੰਦਾ ਦੇਖਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SGPC ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ – ਰਾਜ ਲਾਲੀ ਗਿੱਲ