ਚੰਡੀਗੜ੍ਹ, 5 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਰਕਾਰੀ ਸਕੂਲਾਂ ਦੇ ਆਈ. ਆਈ. ਟੀ. ‘ਚ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਮਾਨ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਕਈ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਮਾਪੇ ਵੀ ਇਸ ਸਮਾਰੋਹ ‘ਚ ਸ਼ਾਮਲ ਹੋਏ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਨੇ ਪੜ੍ਹ-ਲਿਖ ਕੇ ਵੀ ਉਨ੍ਹਾਂ ਦੇ ਬੱਚੇ ਬਾਹਰ ਚਲੇ ਜਾਣਗੇ ਅਤੇ ਉਨ੍ਹਾਂ ਦੀਆਂ ਅੱਖਾਂ ਤੋਂ ਦੂਰ ਹੋ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਬਹੁਤ ਸਾਰੀ ਇੰਡਸਟਰੀ ਆ ਰਹੀ ਹੈ ਅਤੇ ਅਸੀਂ ਜਿਸ ਹਿਸਾਬ ਦੀ ਇੰਡਸਟਰੀ ਨੂੰ ਲੋੜ ਹੈ, ਉਸੇ ਹਿਸਾਬ ਨਾਲ ਬੱਚਿਆਂ ਨੂੰ ਤਿਆਰ ਕਰ ਰਹੇ ਹਾਂ ਤਾਂ ਜੋ ਉਨ੍ਹਾਂ ਨੂੰ ਪੰਜਾਬ ‘ਚ ਹੀ ਵਧੀਆ ਨੌਕਰੀ ਮਿਲ ਸਕੇ ਅਤੇ ਬੱਚਿਆਂ ਨੂੰ ਵਿਦੇਸ਼ ਨਾ ਜਾਣਾ ਪਵੇ।

