ਚੰਡੀਗੜ੍ਹ, 16 ਫਰਵਰੀ 2023 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਤੇਲੰਗਾਨਾ ਦੌਰੇ ਲਈ ਰਵਾਨਾ ਹੋਣਗੇ। ਮਾਨ ਉਥੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਕਈ ਡੈਮਾਂ ਦਾ ਨਿਰੀਖਣ ਕਰਨਗੇ। ਇਸ ਤੋਂ ਇਲਾਵਾ ਮਾਨ ਪਾਣੀ ਦੀ ਸੰਭਾਲ ਅਤੇ ਹੋਰ ਵਿਕਲਪਾਂ ਬਾਰੇ ਵੀ ਜਾਣਕਾਰੀ ਲੈਣਗੇ।
ਪੰਜਾਬ ਸਰਕਾਰ ਵੱਲੋਂ 23-24 ਫਰਵਰੀ ਨੂੰ ਮੋਹਾਲੀ ਵਿਖੇ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਦੇਸ਼-ਵਿਦੇਸ਼ ਦੇ ਪ੍ਰਮੁੱਖ ਕਾਰੋਬਾਰੀ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇਲੰਗਾਨਾ ਦੌਰੇ ‘ਤੇ ਜਾ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਪ੍ਰਾਜੈਕਟਾਂ ਲਈ ਇੱਥੋਂ ਦੇ ਮਾਹਿਰਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।

