ਚੰਡੀਗੜ੍ਹ, 11 ਅਕਤੂਬਰ 2023 – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਸਿਆਸੀ ਧਿਰਾਂ ਨੂੰ ਬਹਿਸ ਦੀ ਚੁਣੌਤੀ ਦਿੱਤੀ ਸੀ, ਜਿਸ ਮਗਰੋਂ ਉਨ੍ਹਾਂ ‘ਤੇ ਵੱਖ-ਵੱਖ ਵਿਰੋਧੀ ਧਿਰਾਂ ਦੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਜਿਸ ਦਾ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ, ਬਾਜਵਾ ਜੀ, ਰਾਜਾ ਵੜਿੰਗ ਜੀ, ਕੋਈ ਥੋੜ੍ਹੀ ਬਹੁਤ ਸ਼ਰਮ ਨਾਂ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾ ਨਹੀਂ ?
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…”