ਚੰਡੀਗੜ੍ਹ, 10 ਅਗਸਤ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਐਤਵਾਰ ਨੂੰ) ਧੂਰੀ ਦੇ ਦੌਰੇ ‘ਤੇ ਹਨ, ਜਿੱਥੇ ਉਹ ਇਲਾਕੇ ਦੇ ਲੋਕਾਂ ਨੂੰ 17.21 ਕਰੋੜ ਰੁਪਏ ਦੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ ਨੂੰ ਸ਼ਰਧਾਂਜਲੀ ਵੀ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਪ੍ਰੋਗਰਾਮ ਨੂੰ ਦੋ ਮੁੱਖ ਹਿੱਸਿਆਂ ਵਿੱਚ ਵੰਡਿਆ ਗਿਆ ਹੈ: ਪਹਿਲੇ ਪ੍ਰੋਗਰਾਮ ‘ਚ ਮੁੱਖ ਮੰਤਰੀ ਆਪਣੀ ਫੇਰੀ ਦੀ ਸ਼ੁਰੂਆਤ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ ਨੂੰ ਸ਼ਰਧਾਂਜਲੀ ਦੇਣਗੇ, ਜੋ ਇਸ ਖੇਤਰ ਦੀ ਇਤਿਹਾਸਕ ਮਹੱਤਤਾ ਨੂੰ ਦਰਸਾਉਂਦਾ ਹੈ। ਇਸ ਤੋਂ ਬਾਅਦ, ਦੂਜੇ ਪ੍ਰੋਗਰਾਮ ‘ਚ ਉਹ 17.21 ਕਰੋੜ ਰੁਪਏ ਦੀ ਲਾਗਤ ਨਾਲ ਢਢੋਗਲ ਪਿੰਡ ਵਿੱਚ ਬਣਨ ਵਾਲੇ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।
ਇਸ ਪ੍ਰੋਜੈਕਟ ਨੂੰ ਢਢੋਗਲ ਪਿੰਡ ਦੇ ਨਿਵਾਸੀਆਂ ਲਈ ਇੱਕ ਵੱਡੇ ਤੋਹਫ਼ੇ ਵਜੋਂ ਦੇਖਿਆ ਜਾ ਰਿਹਾ ਹੈ। ਇਨ੍ਹਾਂ ਦੋ ਨਵੀਆਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਸਥਾਨਕ ਲੋਕਾਂ ਦੀ ਆਵਾਜਾਈ ਨੂੰ ਸਹੂਲਤ ਮਿਲੇਗੀ, ਸਗੋਂ ਇਲਾਕੇ ਦੇ ਵਿਕਾਸ ਨੂੰ ਵੀ ਇੱਕ ਨਵੀਂ ਗਤੀ ਮਿਲੇਗੀ। ਇਹ ਮੁੱਖ ਮੰਤਰੀ ਦੀ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।

