ਮਲੇਰਕੋਟਲਾ, 18 ਜੁਲਾਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਜ਼ਿਲ੍ਹੇ ਦੇ ਦੌਰੇ ‘ਤੇ ਰਹਿਣਗੇ, ਜਿੱਥੇ ਉਹ ਲੋਕਾਂ ਨੂੰ ਇਕ ਵੱਡਾ ਤੋਹਫਾ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨਗੇ।
ਇਹ ਨਵੇਂ ਤਹਿਸੀਲ ਕੰਪਲੈਕਸ ਸਥਾਨਕ ਵਾਸੀਆਂ ਲਈ ਪ੍ਰਸ਼ਾਸਨਿਕ ਸੇਵਾਵਾਂ ਦੀ ਪਹੁੰਚ ਨੂੰ ਆਸਾਨ ਅਤੇ ਤੇਜ਼ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਇਨ੍ਹਾਂ ਇਮਾਰਤਾਂ ਰਾਹੀਂ ਸਰਕਾਰੀ ਕੰਮਕਾਜ ਹੋਣ ਵਿੱਚ ਸੁਚਾਰੂਤਾ ਆਵੇਗੀ ਅਤੇ ਲੋਕਾਂ ਨੂੰ ਦੂਰੀਆਂ ਤੈਅ ਕਰਕੇ ਦਫ਼ਤਰਾਂ ਵਿੱਚ ਨਹੀਂ ਭਟਕਣਾ ਪਵੇਗਾ।

