ਚੰਡੀਗੜ੍ਹ,14 ਸਤੰਬਰ 2025 – ਸਤਲੁਜ ਦਰਿਆ ਨੇੜੇ ਬੰਨ੍ਹ ਟੁੱਟਣ ਦੇ ਖ਼ਤਰੇ ਨੂੰ ਵੇਖਦੇ ਹੋਏ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਨੌਜਵਾਨਾਂ ਨੂੰ ਕੀਤੀ ਗਈ ਅਪੀਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸੰਤ ਸੀਚੇਵਾਲ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਹੈ। ਜਿਸ ਤੋਂ ਬਾਅਦ ਫੌਰੀ ਰਾਹਤ ਭੇਜੀ ਗਈ।
ਜਿਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਟਵਿੱਟਰ) ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਫੋਨ ਰਾਹੀਂ ਗੱਲਬਾਤ ਹੋਈ। ਮੁੰਡੀ ਸ਼ਹਿਰੀਆਂ ਦੇ ਨਾਲ ਸਤਲੁਜ ਦਰਿਆ ਦੇ ਓਵਰਫਲੋਅ ਹੋਣ ਦੇ ਖ਼ਤਰੇ ਨੂੰ ਵੇਖਦੇ ਹੋਏ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਰੇਤ ਦੀਆਂ 10 ਹਜ਼ਾਰ ਬੋਰੀਆਂ ਦੀ ਮੰਗ ਕੀਤੀ ਹੈ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਭੇਜ ਦਿੱਤਾ ਗਿਆ ਹੈ। ਇਲਾਕੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

