ਚੰਡੀਗੜ੍ਹ, 25 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੀ ਬਹਾਦਰ ਪੀ.ਸੀ.ਆਰ ਟੀਮ ਨਾਲ ਮੁਲਾਕਾਤ ਕਰਨਗੇ। ਇਸ ਪੰਜਾਬ ਪੁਲਿਸ ਦੀ ਬਹਾਦਰ ਪੀ.ਸੀ.ਆਰ. ਟੀਮ ਨੇ ਨਹਿਰ ‘ਚ ਕਾਰ ਸਮੇਤ ਡਿੱਗੇ ਇੱਕ ਪਰਿਵਾਰ ਦੇ 11 ਜੀਆਂ ਦੀ ਜਾਨ ਬਚਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਹਨਾਂ ਬਹਾਦਰ ਜਵਾਨਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਉਹਨਾਂ ਦੇ ਜਜ਼ਬੇ ਨੂੰ ਸਨਮਾਨਿਤ ਕਰਨਗੇ।
ਦੱਸ ਦਈਏ ਕਿ ਬੀਤੇ ਦਿਨੀਂ ਸਰਹਿੰਦ ਨਹਿਰ ਵਿੱਚ ਇਕ ਕਾਰ ਡਿੱਗ ਗਈ ਸੀ। ਕਾਰ ਵਿਚ 5 ਬੱਚਿਆਂ ਸਮੇਤ ਕੁੱਲ 11 ਲੋਕ ਸਵਾਰ ਸਨ। ਬਠਿੰਡਾ ਪੁਲਸ ਦੀ ਪੀ. ਸੀ. ਆਰ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਸਰਹਿੰਦ ਨਹਿਰ ‘ਚ ਡਿੱਗੀ ਕਾਰ ‘ਚੋਂ 11 ਲੋਕਾਂ ਦੀ ਜਾਨ ਬਚਾ ਕੇ ਵੀਰਤਾ ਅਤੇ ਬਹਾਦਰੀ ਦੀ ਵੱਡੀ ਮਿਸਾਲ ਪੇਸ਼ ਕੀਤੀ ਸੀ। ਇਸ ਬਹਾਦਰ ਪੀਸੀਆਰ ਟੀਮ ਨੂੰ ਪੰਜਾਬ ਡੀ. ਜੀ. ਪੀ. ਕਮਾਂਡੇਸ਼ਨ ਡਿਸਕ ਦੇ ਨਾਲ-ਨਾਲ 25,000 ਰੁਪਏ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ ਗਿਆ।

