ਪੰਜਾਬ ਕੈਬਨਿਟ ‘ਚ ਫੇਰਬਦਲ ਦੀਆਂ ਚਰਚਾਵਾਂ !, ਅੱਜ ਰਾਜਪਾਲ ਨੂੰ ਮਿਲਣਗੇ CM ਮਾਨ

ਚੰਡੀਗੜ੍ਹ, 24 ਜੂਨ 2025 – ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਮੁਲਾਕਾਤ ਅੱਜ ਸ਼ਾਮ 5 ਵਜੇ ਹੋਣ ਜਾ ਰਹੀ ਹੈ। ਲੁਧਿਆਣਾ ਜ਼ਿਮਨੀ ਚੋਣ ਨਤੀਜਿਆਂ ਵਿਚ ਸੰਜੀਵ ਅਰੋੜਾ ਦੀ ਜਿੱਤ ਦੇ ਨਾਲ ਹੀ ਪੰਜਾਬ ਕੈਬਨਿਟ ਵਿਚ ਫੇਰਬਦਲ ਦੀਆਂ ਚਰਚਾਵਾਂ ਵੀ ਜ਼ੋਰਾਂ ‘ਤੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾਂ ਹੀ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ। ਇਸ ਵਿਚਾਲੇ ਅੱਜ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਮੁਲਾਕਾਤ ਹੋਣ ਜਾ ਰਹੀ ਹੈ।

ਹਾਲਾਂਕਿ ਇਸ ਮੀਟਿੰਗ ਵਿਚ ਕੈਬਨਿਟ ਫੇਰਬਦਲ ਬਾਰੇ ਕੋਈ ਫ਼ੈਸਲਾ ਲੈਣ ਦੀ ਸੰਭਾਵਨਾ ਬਹੁਤ ਘੱਟ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਅਤੇ ਰਾਜਪਾਲ ਵਿਚਾਲੇ ਇਹ ਮੁਲਾਕਾਤ ਪਹਿਲਾਂ ਤੋਂ ਹੀ ਨਿਰਧਾਰਤ ਸੀ। ਇਸ ਮੀਟਿੰਗ ਪੰਜਾਬ ਸਰਕਾਰ ਦੇ ਪੈਡਿੰਗ ਮਸਲਿਆਂ ਅਤੇ ਫ਼ਾਈਲਾਂ ਬਾਰੇ ਚਰਚਾ ਕੀਤੀ ਜਾਵੇਗੀ। ਹਾਲਾਂਕਿ ਪੰਜਾਬ ਕੈਬਨਿਟ ਵਿਚ ਫੇਰਬਦਲ ਵੀ ਇਸ ਹਫ਼ਤੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਵਿਚ ਲੁਧਿਆਣਾ ਪੱਛਮੀ ਤੋਂ 10 ਹਜ਼ਾਰ ਤੋਂ ਵੱਧ ਲੀਡ ਨਾਲ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਾਅਲੀ ਕਾਲ ਸੈਂਟਰ ਚਲਾਉਣ ਦੇ ਦੋਸ਼ ਵਿੱਚ 10 ਗ੍ਰਿਫ਼ਤਾਰ: ਵਿਦੇਸ਼ੀ ਨਾਗਰਿਕਾਂ ਨਾਲ ਮਾਰੀ ਕਰੋੜਾਂ ਦੀ ਠੱਗੀ

ਪੰਜਾਬ ਸਰਕਾਰ ਦਾ ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਕੀਤਾ ਨੋਟੀਫਿਕੇਸ਼ਨ ਜਾਰੀ