ਚੰਡੀਗੜ੍ਹ, 23 ਅਪ੍ਰੈਲ 2023 – ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਹੈ। ਬੀਤੀ ਰਾਤ ਮੈਨੂੰ ਨੀਂਦ ਨਹੀਂ ਆਈ, ਪਰ ਮੈਨੂੰ ਪੰਜਾਬ ਲਈ ਨੀਂਦ ਗੁਆਉਣ ਦਾ ਕੋਈ ਇਤਰਾਜ਼ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਿਫਤਾਰੀ ਬਾਰੇ ਆਖਿਆ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਉਤੇ ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਬੇਕਸੂਰ ਉਤੇ ਕੋਈ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਉਹ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ।
ਅੱਜ ਦੀ ਕਾਰਵਾਈ ਬਾਰੇ ਮੈਨੂੰ ਰਾਤ ਹੀ ਖਬਰ ਆ ਗਈ ਸੀ, ਜਿਸ ਤੋਂ ਬਾਅਦ ਮੈਂ ਪੂਰੀ ਰਾਤ ਨਹੀਂ ਸੁੱਤਾ ਤੇ ਪਲ ਪਲ ਦੀ ਜਾਣਕਾਰੀ ਲਈ। ਮੈਂ ਚਾਹੁੰਦਾ ਸੀ ਕਿ ਸਾਰੀ ਕਾਰਵਾਈ ਸ਼ਾਂਤੀ ਪੂਰਵਕ ਸਿਰੇ ਚੜ੍ਹੇ। ਉਨ੍ਹਾਂ ਆਖਿਆ ਕਿ ਅੰਮ੍ਰਿਤਪਾਲ ਨੂੰ ਉਸੇ ਦਿਨ ਗ੍ਰਿਫਤਾਰ ਕੀਤਾ ਜਾ ਸਕਦਾ ਸੀ, ਪਰ ਅਸੀਂ ਨਹੀਂ ਚਾਹੁੰਦੇ ਸੀ ਗੋਲੀ ਚੱਲੇ, ਕੋਈ ਖੂਨ ਖਰਾਬਾ ਹੋਵੇ।